ਅਦਾਕਾਰ ਅਨੁਪਮ ਖੇਰ ਖਿਲਾਫ਼ ਉਤਰੀਆਂ ਸਿੱਖ ਜਥੇਬੰਦੀਆਂ

0
514

ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਨੁਪਮ ਖੇਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਸ਼ਬਦਾਂ ‘ਸਵਾ ਲਾਖ ਸੇ ਏਕ ਲੜਾਊ’ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਦੇ ਵਿਰੋਧ ‘ਚ ਅਜਨਾਲਾ ‘ਚ ਅੱਜ ਸਿੱਖ ਜਥੇਬੰਦੀਆਂ ਵਲੋਂ ਅਨੁਪਮ ਖੇਰ ਨੂੰ ਪੁਤਲਾ ਫੂਕਿਆ ਗਿਆ। ਉਨ੍ਹਾਂ ਨੇ ਮੰਗ ਕੀਤੀ ਕਿ ਅਦਾਕਾਰ ਅਨੁਪਮ ਖੇਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਮੰਗਣ। ਇਸ ਮੌਕੇ ਗੱਲਬਾਤ ਕਰਦਿਆਂ ਭਾਈ ਕਾਬਲ ਸਿੰਘ ਸ਼ਾਹਪੁਰ ਅਤੇ ਮਨਜੀਤ ਸਿੰਘ ਬਾਠ ਨੇ ਕਿਹਾ ਕਿ ਬਹੁਤ ਦੁਖ ਦੀ ਗੱਲ ਹੈ ਕਿ ਇਸ ਸੰਕਟ ਦੇ ਸਮੇਂ ‘ਚ ਵੀ ਲੋਕਾਂ ਨੂੰ ਸਹੀ ਰਾਸਤਾ ਦਿਖਾਉਣ ਵਾਲੇ ਕਲਾਕਾਰ ਧਾਰਮਿਕ ਭਾਵਨਾਵਾਂ ਨਾਲ ਖ਼ਿਲਵਾੜ ਕਰ ਨੌਜਵਾਨਾਂ ਨੂੰ ਗਲਤ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਅਨੁਪਮ ਖੇਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਇਸ ਗਲਤੀ ਦੀ ਮੁਆਫ਼ੀ ਮੰਗਣ।  ਦੱਸ ਦਈਏ ਕਿ ਅਨੁਪਮ ਖੇਰ ਵਲੋਂ ਕੀਤੇ ਗਏ ਪਹਿਲੇ ਟਵੀਟ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਕਾਰਨ ਉਹ ਇਸ ਟਵੀਟ ‘ਤੇ ਇਤਰਾਜ਼ ਜਾਹਿਰ ਕਰ ਰਹੇ ਹਨ। ਪੰਜਾਬ ਦੀ ਸਿਆਸਤ ਵੀ ਇਸ ਟਵੀਟ ਨੂੰ ਲੈ ਕੇ ਗਰਮ ਹੋ ਗਈ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਅਤੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਇਸ ਮਾਮਲੇ ‘ਚ ਅਨੁਪਮ ਖੇਰ ਨੂੰ ਮੁਆਫ਼ੀ ਮੰਗਣ ਲਈ ਕਿਹਾ ਸੀ। ਰਾਜਾ ਵੜਿੰਗ ਨੇ ਲਿਖਿਆ ਕਿ ‘ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਨਾਲ ਛੇੜਛਾੜ ਕਰਨ ਦਾ ਹੱਕ ਤੁਹਾਨੂੰ ਕਿਸ ਨੇ ਦਿੱਤਾ? ਇਹ ਕੋਈ ਤੁਹਾਡੀ ਫ਼ਿਲਮ ਦਾ ਡਾਇਲਾਗ ਨਹੀਂ ਹੈ। ਉਨ੍ਹਾਂ ਪੰਜਾਬ ਪੁਲਸ ਅਤੇ ਮੁੰਬਈ ਪੁਲਸ ਨੂੰ ਅਪੀਲ ਕੀਤੀ ਕਿ ਅਨੁਪਮ ਖੇਰ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖੇਰ ਇਹ ਟਵੀਟ ਤੁਰੰਤ ਡਿਲੀਟ ਕਰਨ ਅਤੇ ਇਸ ਗਲਤੀ ਲਈ ਮੁਆਫ਼ੀ ਮੰਗਣ।

LEAVE A REPLY

Please enter your comment!
Please enter your name here