ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਦੁਨੀਆ ਵਿਚ ਫਿਲਹਾਲ ਕੋਰੋਨਾ ਵਾਇਰਸ ਦੇ ਪੀੜਤਾਂ ਦਾ ਅੰਕੜਾ 60 ਲੱਖ ਕੋਲ ਪੁੱਜ ਗਿਆ ਹੈ। ਜੌਹਨ ਹੌਪਿੰਕਸ ਯੂਨੀਵਰਸਿਟੀ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ 59,11,320 ਮਾਮਲੇ ਸਾਹਮਣੇ ਆ ਚੁੱਕੇ ਹਨ। ਕੋਰੋਨਾ ਕਾਰਨ ਮੌਤ ਦਾ ਅੰਕੜਾ ਵੀ ਦੁਨੀਆ ਵਿਚ ਵੱਧ ਕੇ 3 ਲੱਖ 64 ਹਜ਼ਾਰ ਤੱਕ ਪੁੱਜ ਗਿਆ ਹੈ। ਹਾਲਾਂਕਿ 23,97,666 ਮਰੀਜ਼ ਹੁਣ ਤੱਕ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ।