ਕੋਰੋਨਾਵਾਇਰਸ ਨਾਲ ਜੁੜੀ ਜਾਣਕਾਰੀ ਲੁਕਾਉਣ ਨੂੰ ਲੈ ਕੇ ਅਮਰੀਕਾ ਵਿਸ਼ਵ ਸਿਹਤ ਸੰਗਠਨ (WHO) ‘ਤੇ ਹਮਲਾਵਰ ਹੈ। ਨਾਰਾਜ਼ ਅਮਰੀਕਾ ਨੇ ਉਸ ਨੂੰ ਫੰਡ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ ‘ਤੇ ਚੀਨ ਦਾ ਪੱਖ ਲੈਣ ਦਾ ਦੋਸ਼ ਲਗਾਇਆ ਸੀ। ਇੱਥੇ ਦੱਸ ਦਈਏ ਕਿ ਚੀਨ ਦੇ ਵੁਹਾਨ ਤੋਂ ਹੀ ਇਸ ਮਹਾਮਾਰੀ ਦੀ ਸ਼ੁਰੂਆਤ ਹੋਈ ਸੀ। ਅਮਰੀਕਾ ਨੇ ਕਿਹਾ ਸੀ ਕਿ ਜਿਹੜੇ 400 ਮਿਲੀਅਨ ਅਮਰੀਕੀ ਡਾਲਰ ਉਹ ਪਹਿਲਾਂ ਵਿਸ਼ਵ ਸਿਹਤ ਸੰਗਠਨ ਨੂੰ ਦਿੰਦਾ ਸੀ ਹੁਣ ਉਹ ਰਾਸ਼ੀ ਦੂਜੀਆਂ ਅੰਤਰਰਾਸ਼ਟਰੀ ਜਨਤਕ ਸਿਹਤ ਬੌਡੀਆਂ ‘ਤੇ ਖਰਚ ਕਰੇਗਾ। ਭਾਵੇਂਕਿ ਇਕ ਵਾਰ ਫਿਰ ਅਮਰੀਕਾ ਨੇ WHO ਨਾਲ ਮਤਭੇਦਾਂ ਨੂੰ ਖਤਮ ਕਰਨ ਦੇ ਸੰਕੇਤ ਦਿੱਤੇ ਹਨ ਪਰ ਇਸ ਲਈ ਕੁਝ ਸ਼ਰਤਾਂ ਵੀ ਰੱਖੀਆਂ ਹਨ।