ਅਮਰੀਕਾ ਵਿਚ 21 ਲੱਖ ਤੋਂ ਪਾਰ ਹੋਈ ਕੋਰੋਨਾ ਪੀੜਤਾਂ ਦੀ ਗਿਣਤੀ

0
355

ਵਾਸ਼ਿੰਗਟਨ- ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਮਾਮਲੇ 21 ਲੱਖ ਤੋਂ ਪਾਰ ਹੋ ਚੁੱਕੇ ਹਨ। ਯੂਨੀਵਰਸਿਟੀ ਮੁਤਾਬਕ ਅਮਰੀਕਾ ਵਿਚ ਹੁਣ ਤੱਕ ਕੁੱਲ 21,13,372 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹਨ ਜਦਕਿ ਇੱਥੇ ਮਰਨ ਵਾਲਿਆਂ ਦੀ ਗਿਣਤੀ 11,6,135 ਹੋ ਗਈ ਹੈ।ਅਮਰੀਕਾ ਦੇ ਨਿਊਯਾਰਕ ਸੂਬੇ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 3,83,944 ਮਾਮਲੇ ਹਨ ਅਤੇ ਇੱਥੇ 30,825 ਲੋਕਾਂ ਦੀ ਮੌਤ ਹੋਈ ਹੈ। ਨਿਊਜਰਸੀ, ਕੈਲੀਫੋਰਨੀਆ, ਇਲਿਨੋਇਸ ਅਤੇ ਮੈਸਾਚੁਸੇਟਸ ਵਿਚ ਕੋਰੋਨਾ ਦੇ ਇਕ ਲੱਖ ਤੋਂ ਜ਼ਿਆਦਾ ਮਾਮਲੇ ਹਨ।

LEAVE A REPLY

Please enter your comment!
Please enter your name here