ਦੁਨੀਆ ਭਰ ਵਿਚ ਵਿਗਿਆਨੀ ਕੋਵਿਡ-19 ਮਹਾਮਾਰੀ ਦੇ ਇਲਾਜ ਦਾ ਕੋਈ ਟੀਕਾ ਜਾਂ ਦਵਾਈ ਲੱਭਣ ਲਈ ਅਧਿਐਨ ਕਰ ਰਹੇ ਹਨ। ਕਈ ਦੇਸ਼ਾਂ ਵਿਚ ਕੋਰੋਨਾ ਵੈਕਸੀਨ ਨੂੰ ਲੈਕੇ ਟ੍ਰਾਇਲ ਵੀ ਚੱਲ ਰਿਹਾ ਹੈ। ਅਮਰੀਕਾ ਦੀ ਮੋਡਰਨਾ ਕੰਪਨੀ ਨੇ ਵੀ ਇਕ ਵੈਕਸੀਨ ਤਿਆਰ ਕੀਤਾ ਹੈ ਅਤੇ ਇਸ ਦਾ ਟ੍ਰਾਇਲ ਜਾਰੀ ਹੈ। ਹੁਣ ਇਸ ਵੈਕਸੀਨ ਨੂੰ ਲਗਵਾਉਣ ਵਾਲੇ ਇਕ ਨੌਜਵਾਨ ਨੇ ਆਪਣਾ ਤਜ਼ਰਬਾ ਸਾਂਝਾ ਕੀਤਾ ਹੈ ਜਿਸ ਵਿਚ ਉਸ ਨੇ ‘ਆਪਣੀ ਹਾਲਤ ਖਰਾਬ ਹੋ ਜਾਣ ਬਾਰੇ ਜ਼ਿਕਰ ਕੀਤਾ ਹੈ।