ਅਰਵਿੰਦਰ ਭਲਵਾਨ ਦੇ ਪਰਿਵਾਰ ਨੂੰ ਮਿਲਣ ਲਈ ਸਮਾਂ ਨਹੀਂ ਦੇ ਰਹੇ ਕੈਪਟਨ : ਖਹਿਰਾ

0
212

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਰਵਿੰਦਰ ਭਲਵਾਨ ਦੇ ਪਰਿਵਾਰ ਨੂੰ ਇਨਸਾਫ ਦੁਆਉਣ ਲਈ ਪਿਛਲੇ 2-3 ਦਿਨਾਂ ਤੋਂ ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਸਮਾਂ ਮੰਗ ਰਿਹਾ ਹਾਂ ਪਰ ਮੁੱਖ ਮੰਤਰੀ ਵਲੋਂ ਸਮਾਂ ਨਹੀਂ ਦਿੱਤਾ ਜਾ ਰਿਹਾ। ਅਫਸੋਸ ਦੀ ਗੱਲ ਤਾਂ ਇਹ ਹੈ ਕਿ ਸਮਾਂ ਮੰਗਣ ਤੋਂ ਬਾਅਦ ਰਿਮਾਂਇਡਰ ਵੀ ਭੇਜਿਆ ਗਿਆ ਪਰ ਮੁੱਖ ਮੰਤਰੀ ਪੰਜਾਬ ਵਲੋਂ ਕੋਈ ਜਵਾਬ ਨਹੀਂ ਆਇਆ। ਖਹਿਰਾ ਨੇ ਕਿਹਾ ਕਿ ਅਰਵਿੰਦਰ ਭਲਵਾਨ ਹਲਕਾ ਭੁਲੱਥ ਦੇ ਪਿੰਡ ਲੱਖਣ-ਕੇ-ਪੱਡਾ ਦਾ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੀ। ਜਿਸ ਨੂੰ ਪੰਜਾਬ ਪੁਲਸ ਦੇ ਏ.ਐੱਸ.ਆਈ. ਪਰਮਜੀਤ ਸਿੰਘ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮੌਕੇ ਭਲਵਾਨ ਦੇ ਸਾਥੀ ਪ੍ਰਦੀਪ ਨੂੰ ਵੀ ਦੋ ਗੋਲੀਆਂ ਵੱਜੀਆਂ। ਇਸ ਘਟਨਾ ਨੂੰ ਲੈ ਕੇ ਕਬੱਡੀ ਪ੍ਰੇਮੀਆਂ ਤੇ ਪਿੰਡ ਵਾਸੀਆਂ ਤੇ ਸੂਬੇ ਦੇ ਲੋਕਾਂ ਵਿਚ ਭਾਰੀ ਰੋਸ ਹੈ ਕਿਉਂਕਿ ਕਬੱਡੀ ਖਿਡਾਰੀ ਅਰਵਿੰਦਰ ਭਲਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਤੇ ਉਸ ਦੇ ਪਿਤਾ ਬਲਬੀਰ ਸਿੰਘ ਪਿਛਲੇ 13 ਸਾਲਾਂ ਤੋਂ ਮੰਜੇ ‘ਤੇ ਹਨ। ਜਿਸ ਲਈ ਸਾਡੀ ਮੰਗ ਹੈ ਕਿ ਪੁਲਸ ਬੇਰਹਿਮੀ ਦੇ ਸ਼ਿਕਾਰ ਪੀੜਤਾਂ ਦੇ ਪਰਿਵਾਰ ਨੂੰ ਇਕ-ਇਕ ਕਰੋੜ ਰੁਪਏ ਮੁਆਵਜਾ ਤੇ ਇੱਕ-ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ। ਜਿਸ ਕਰਕੇ ਪੀੜਤ ਪਰਿਵਾਰ ਦੇ ਪੰਜ ਮੈਂਬਰੀ ਡੈਪੁਟੇਸ਼ਨ ਨੂੰ ਮਿਲਣ ਤੇ ਤਕਲੀਫਾਂ ਸੁਣਨ ਲਈ ਮੈਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਸੀ।

LEAVE A REPLY

Please enter your comment!
Please enter your name here