ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੇ ਦੱਸਿਆ ਕਿ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਕੋਈ ਵੀ ਅਸਲਾ ਧਾਰਕ ਇਕ ਅਸਲਾ ਲਾਈਸੈਂਸ ‘ਤੇ ਦੋ ਤੋਂ ਵੱਧ ਹਥਿਆਰ ਨਹੀਂ ਰੱਖ ਸਕਦਾ।ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਇਸੰਸ ਧਾਰਕਾਂ ਕੋਲ ਇਕ ਅਸਲਾ ਲਾਇਸੰਸ ਅਤੇ ਦੋ ਤੋਂ ਵੱਧ ਹਥਿਆਰ ਹਨ, ਉਹ ਆਪਣਾ ਤੀਸਰਾ ਅਸਲਾ ਨਜ਼ਦੀਕੀ ਥਾਣੇ/ਯੂਨਿਟ ‘ਚ ਜਾਂ ਕਿਸੇ ਅਧਿਕਾਰਤ ਅਸਲਾ ਡੀਲਰ ਪਾਸ ਤੁਰੰਤ ਜਮ੍ਹਾ ਕਰਵਾਉਣ ਅਤੇ 13 ਦਸੰਬਰ ਤੋਂ ਪਹਿਲਾਂ-ਪਹਿਲਾਂ ਤੀਸਰੇ ਵਾਧੂ ਅਸਲੇ ਨੂੰ ਆਪਣੇ ਅਸਲੇ ਲਾਇਸੰਸ ਤੋਂ ਡਿਲੀਟ ਵੀ ਕਰਵਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਸਲਾ ਲਾਇਸੰਸ ਧਾਰਕ ਆਪਣਾ ਤੀਸਰਾ ਵਾਧੂ ਅਸਲਾ ਆਪਣੇ ਲਾਈਸੈਂਸ ਤੋਂ ਡਿਲੀਟ ਨਹੀਂ ਕਰਵਾਉਂਦਾ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।