ਅੰਮ੍ਰਿਤਸਰ ‘ਚ ਕੋਰੋਨਾ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਚੜ੍ਹਦੀ ਸਵੇਰ ਜ਼ਿਲ੍ਹੇ ‘ਚ ਦੋ ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਹੁਣ ਇਥੇ ਮਰਨ ਵਾਲਿਆਂ ਦੀ ਗਿਣਤੀ 39 ਹੋ ਚੁੱਕੀ ਹੈ। ਜ਼ਿਲ੍ਹੇ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 898 ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 644 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਜਾਣਕਾਰੀ ਮੁਤਾਬਕ ਜੰਡਿਆਲਾ ਦੀ ਰਹਿਣ ਵਾਲੀ 60 ਸਾਲਾ ਸੁਦੇਸ਼ ਕੁਮਾਪੀ ਗੁਰੂ ਨਾਨਕ ਦੇਵ ਹਸਪਤਾਲ ‘ਚ ਇਲਾਜ ਅਧੀਨ ਸੀ। ਸੁਦੇਸ਼ ਕੁਮਾਰੀ ਕੋਰੋਨਾ ਤੋਂ ਇਲਾਵਾ ਕਈ ਹੋਰ ਬੀਮਾਰੀਆਂ ਤੋਂ ਵੀ ਪੀੜਤ ਸੀ। ਪਿਛਲੇ ਕੁਝ ਦਿਨਾਂ ਤੋਂ ਉਸ ਹਾਲਤ ਬਹੁਤ ਖ਼ਰਾਬ ਸੀ, ਜਿਸ ਦੇ ਚੱਲਦਿਆਂ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਇਸੇ ਤਰ੍ਹਾਂ ਦੂਜੀ ਮ੍ਰਿਤਕਾ ਰਈਆ ਦੀ ਰਹਿਣ ਵਾਲੀ ਸੀ, ਜੋ ਕੋਰੋਨਾ ਲਾਗ ਦੇ ਨਾਲ-ਨਾਲ ਲੀਵਰ ਦੇ ਕੈਂਸਰ ਤੋਂ ਪੀੜਤ ਸੀ। ਇਥੇ ਇਹ ਵੀ ਦੱਸ ਦੇਈਏ ਕਿ ਜ਼ਿਲ੍ਹੇ ‘ਚ ਅੱਜ ਨਵੇਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਅਹੁਦਾ ਸੰਭਾਲਿਆ ਹੈ। ਜ਼ਿਲ੍ਹੇ ‘ਚ ਲਗਾਤਾਰ ਕੋਰੋਨਾ ਦੇ ਵੱਧ ਰਹੇ ਮਾਮਲੇ ‘ਤੇ ਰੋਕ ਲਗਾਉਣਾ ਡਾ. ਨਵਦੀਪ ਲਈ ਇਕ ਵੱਡੀ ਚੁਣੌਤੀ ਹੋਵੇਗਾ।