ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਜ਼ਿਲ੍ਹੇ ਵਿਚ ਸੋਮਵਾਰ ਨੂੰ ਕੋਰੋਨਾ ਦੀ ਲਾਗ ਨਾਲ ਪੀੜਤ ਦੋ ਮਰੀਜ਼ਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕੱਟਰਾ ਸ਼ੇਰ ਸਿੰਘ ਦੇ ਰਹਿਣ ਵਾਲੇ 60 ਸਾਲਾ ਅਰਜੁਨ ਕੁਮਾਰ ਅਤੇ ਸ਼ਰਮਾ ਕਲੋਨੀ ਦੇ ਰਹਿਣ ਵਾਲੇ 78 ਸਾਲਾ ਸੱਤਪਾਲ ਦੀ ਸੋਮਵਾਰ ਨੂੰ ਗੁਰੂ ਨਾਨਕ ਦੇਵ ਹਸਪਤਾਲ ‘ਚ ਮੌਤ ਹੋ ਗਈ। ਦੋਵੇਂ ਕੋਰੋਨਾ ਮਹਾਮਾਰੀ ਨਾਲ ਪੀੜਤ ਸਨ। ਡਾਕਟਰਾਂ ਮੁਤਾਬਕ ਦੋਵੇਂ ਕੋਰੋਨਾ ਲਾਗ ਤੋਂ ਇਲਾਵਾ ਹੋਰ ਬਿਮਾਰੀਆਂ ਨਾਲ ਵੀ ਪੀੜਤ ਸਨ ਅਤੇ ਦੋਵਾਂ ਦੀ ਹਾਲਤ ਪਿਛਲੇ ਕੁਝ ਦਿਨਾਂ ਤੋਂ ਕਾਫੀ ਗੰਭੀਰ ਸੀ, ਜਿਨ੍ਹਾਂ ਦੀ ਅੱਜ ਮੌਤ ਹੋ ਗਈ ਹੈ। ਇਸ ਦੇ ਨਾਲ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ ਜਦਕਿ ਸੂਬੇ ਵਿਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ 53 ‘ਤੇ ਪਹੁੰਚ ਗਿਆ ਹੈ।