ਅੰਮ੍ਰਿਤਸਰ ਵਿਚ ਕੋਰੋਨਾ ਦਾ ‘ਤਾਂਡਵ’, 9 ਨਵੇਂ ਮਾਮਲੇ ਆਏ ਸਾਹਮਣੇ

0
277

ਅੰਮ੍ਰਿਤਸਰ ਜ਼ਿਲੇ ਵਿਚ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ਼ਨੀਵਾਰ ਸਵੇਰੇ ਕੋਰੋਨਾ ਲਾਗ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਸਾਰੇ ਨਵੇਂ ਕੇਸ ਪਹਿਲਾਂ ਪਾਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ 385 ਹੋ ਗਈ ਹੈ। ਜਿਨ੍ਹਾਂ ਵਿਚੋਂ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 307 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਥੇ ਵੀ ਦੱਸਣਯੋਗ ਹੈ ਕਿ ਜ਼ਿਲੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋਣ ਤੋਂ ਬਾਅਦ ਲੋਕਾਂ ਵਿਚ ਭਾਰੀ ਦਹਿਸ਼ਤ ਹੈ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਦੋ ਕੋਰੋਨਾ ਮਰੀਜ਼ਾਂ ਦੀ ਹਾਲਤ ਵੀ ਕਾਫੀ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਨੂੰ ਡਾਕਟਰਾਂ ਵਲੋਂ ਆਕਸੀਜਨ ਲਗਾਈ ਗਈ ਹੈ।

LEAVE A REPLY

Please enter your comment!
Please enter your name here