ਕੋਰੋਨਾਵਾਇਰਸ ਮਹਾਮਾਰੀ ਦਾ ਪ੍ਰਭਾਵ ਪੂਰੀ ਦੁਨੀਆ ਵਿਚ ਦੇਖਣ ਨੂੰ ਮਿਲ ਰਿਹਾ ਹੈ। ਇਸ ਦਾ ਜ਼ਿਆਦਾ ਪ੍ਰਭਾਵ ਚੀਨ ਤੋਂ ਬਾਅਦ ਇਟਲੀ ਵਿਚ ਦੇਖਿਆ ਗਿਆ ਜਿਸ ਤੋਂ ਬਾਅਦ ਪੂਰੇ ਯੂਰਪ ਕੋਰੋਨਾ ਕਾਰਨ ਹਾਹਾਕਾਰ ਮਚ ਗਿਆ। ਉਥੇ ਹੀ ਪੂਰੇ ਯੂਰਪ ਵਿਚ ਇਟਲੀ ਅਤੇ ਸਪੇਨ ਵਿਚ ਇਸ ਨੇ ਆਪਣਾ ਭਿਆਨਕ ਰੂਪ ਦਿਖਾਇਆ। ਇਟਲੀ ਵਿਚ ਕੋਰੋਨਾ ਕਾਰਨ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋਏ ਅਤੇ ਮੌਤਾਂ ਦਾ ਅੰਕੜਾ ਲਗਾਤਾਰ ਵੱਧਦਾ ਗਿਆ, ਜਿਸ ਕਾਰਨ ਹੁਣ ਤੱਕ (27 ਮਈ ਤੱਕ) ਇਥੇ 33,072 ਲੋਕਾਂ ਦੀ ਮੌਤ ਹੋ ਚੁੱਕੀ ਹੈ।