ਕਾਲੇ ਕਾਨੂੰਨਾਂ ਖਿਲਾਫ਼ ਕਾਲੇ ਕੱਪੜੇ ਪਾ ਕੇ ਸੜਕਾਂ ‘ਤੇ ਉਤਰੇ ਕਿਸਾਨ

0
107

 ਰੂਪਨਗਰ ‘ਚ ਕਿਸਾਨਾਂ ਵੱਲੋਂ ਕਾਲੇ ਕੱਪੜੇ ਅਤੇ ਕਾਲੇ ਬਿੱਲੇ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਰੋਸ ਮਾਰਚ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕੋਰੋਨਾ ਦੀ ਆੜ ‘ਚ ਲੋਕ ਵਿਰੋਧੀ ਅਤੇ ਕਿਸਾਨ ਮਾਰੂ ਫੈਸਲੇ ਲਾਗੂ ਕੀਤੇ ਜਾ ਰਹੇ ਹਨ। ਜਿਸ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਪੰਜਾਬ ਭਰ ‘ਚ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਰੋਸ ਮਾਰਚ ਕੀਤਾ ਗਿਆ ।ਇਸ ਰੋਸ ਮਾਰਚ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਅਤੇ ਬਲਾਕ ਪ੍ਰਧਾਨ ਰੁਪਿੰਦਰ ਸਿੰਘ ਰੂਪਾ ਵੱਲੋਂ ਕੀਤੀ ਗਈ। ਇਹ ਰੋਸ ਮਾਰਚ ਰੂਪਨਗਰ ਦੇ ਬੇਲਾ ਚੌਕ ਤੋਂ ਸ਼ੁਰੂ ਹੋ ਕੇ ਰੂਪਨਗਰ ਬਾਜ਼ਾਰ ‘ਚੋਂ ਹੁੰਦੇ ਹੋਇਆ ਵਾਪਸ ਪੁਲ ਬਾਜ਼ਾਰ ‘ਚ ਆ ਕੇ ਸਮਾਪਤ ਹੋਇਆ। ਰੋਸ ਮਾਰਚ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਲੋਕ ਮਾਰੂ ਅਤੇ ਕਿਸਾਨ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਕੋਰੋਨਾ ਦੀ ਆੜ ‘ਚ ਲੋਕਾਂ ‘ਤੇ ਕਾਲੇ ਕਾਨੂੰਨ ਲਾਗੂ ਕਰ ਰਹੀਆਂ ਹਨ ਅਤੇ ਕੋਰੋਨਾ ਦੀ ਆੜ ‘ਚ ਲੋਕਾਂ ਨੂੰ ਆਪਣੇ ਹੱਕਾਂ ਲਈ ਬੋਲਣ ਲਈ ਸੜਕਾਂ ‘ਤੇ ਵੀ ਉਤਰਨ ਨਹੀਂ ਦਿੱਤਾ ਜਾ ਰਿਹਾ, ਜੋ ਕਿ ਲੋਕਤੰਤਰ ਦਾ ਸਿੱਧੇ ਤੌਰ ‘ਤੇ ਕਤਲ ਹੈ। ਜ਼ਿਕਰਯੋਗ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਅਜਿਹੇ ਕਈ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਲੋਕਾਂ ਵੱਲੋਂ ਕਾਲੇ ਕਾਨੂੰਨ ਦੱਸਿਆ ਜਾ ਰਿਹਾ ਹੈ ਅਤੇ ਲੋਕ ਆਪਣੇ ਹੱਕਾਂ ਲਈ ਸੜਕਾਂ ‘ਤੇ ਨਾ ਉਤਰਨ, ਉਸ ਦੇ ਲਈ ਸਰਕਾਰਾਂ ਨੇ ਕੋਰੋਨਾ ਦੇ ਚੱਲਦੇ ਕਈ ਸਖ਼ਤ ਪਾਬੰਦੀਆਂ ਲਾਗੂ ਕਰ ਰੱਖੀਆਂ ਹਨ, ਜਿਸ ਨੂੰ ਲੈ ਕੇ ਲੋਕਾਂ ‘ਤੇ ਟਰੇਡ ਯੂਨੀਅਨਾਂ ‘ਚ ਸਰਕਾਰਾਂ ਖ਼ਿਲਾਫ਼ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here