ਕੇਂਦਰੀ ਰੇਲ ਰਾਜ ਮੰਤਰੀ ਸੁਰੇਸ਼ ਅੰਗੜੀ ਸ਼ੁੱਕਰਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ, ਅੱਜ ਜਾਂਚ ‘ਚ ਕੋਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਮੇਰੀ ਹਾਲਤ ਠੀਕ ਹੈ। ਡਾਕਟਰਾਂ ਦੀ ਸਲਾਹ ਲੈ ਰਿਹਾ ਹਾਂ। ਪਿਛਲੇ ਕੁੱਝ ਦਿਨਾਂ ‘ਚ ਮੇਰੇ ਸੰਪਰਕ ‘ਚ ਆਏ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਸਿਹਤ ‘ਤੇ ਧਿਆਨ ਦੇਣ ਅਤੇ ਕੋਈ ਵੀ ਲੱਛਣ ਸਾਹਮਣੇ ਆਉਣ ‘ਤੇ ਜਾਂਚ ਕਰਵਾ ਲੈਣ।