ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਦਾ ਸਰਕਾਰ ਨੂੰ ਵੱਡਾ ਝਟਕਾ

0
444

ਇਕ ਪਾਸੇ ਜਿੱਥੇ ਦਿੱਲੀ ਵਿਚ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਹੋਣ ਜਾ ਰਹੀ ਹੈ, ਉਥੇ ਹੀ ਇਸ ਮੀਟਿੰਗ ਤੋਂ ਪਹਿਲਾਂ ਹੀ ਕਿਸਾਨਾਂ ਨੇ ਕੇਂਦਰ ਨੂੰ ਜ਼ੋਰ ਦਾ ਝਟਕਾ ਦਿੱਤਾ ਹੈ। ਕਿਸਾਨਾਂ ਨੇ ਆਪਣਾ ਰੇਲ ਅੰਦੋਲਨ ਤਿੰਨ ਦਿਨ ਹੋਰ ਵਧਾ ਦਿੱਤਾ ਹੈ। ਉਥੇ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਅੱਜ ਕੇਂਦਰ ਨਾਲ ਮੀਟਿੰਗ ਤੋਂ ਬਾਅਦ ਇਹ ਰੇਲ ਅੰਦੋਲਨ ਖ਼ਤਮ ਹੋ ਜਾਵੇਗਾ ਪਰ ਰੇਲ ਅੰਦੋਲਨ ਖ਼ਤਮ ਹੋਣ ਦੀ ਗੱਲ ਫਿਲਹਾਲ ਅਜੇ ਸਾਹਮਣੇ ਨਹੀਂ ਆ ਰਹੀ ਹੈ। ਹੁਣ ਇਹ ਅੰਦੋਲਨ 17 ਅਕਤੂਬਰ ਤਕ ਵਧਾ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸੈਕਟਰੀ ਸਰਵਸਿੰਗ ਸਰਵਣ ਸਿੰਘ ਪੰਧੇਰ ਨੇ ਦਿੱਤੀ ਹੈ। ਉੁਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਪਰ ਇਹ ਅੰਨਦਾਤਾ ਕਰਜ਼ੇ ਵਿਚ ਡੁੱਬਿਆ ਪਿਆ ਹੈ ਅਤੇ ਸਰਕਾਰ ਗ਼ਲਤ ਨੀਤੀਆਂ ਰਾਹੀਂ ਕਿਸਾਨਾਂ ‘ਤੇ ਵਾਧੂ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਰੇਲ ਅੰਦੋਲਨ ਫਿਲਹਾਲ ਜਾਰੀ ਰਹੇਗਾ। ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨਾਲ ਰੇਲਵੇ ਨੂੰ 80 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਪਿਛਲੇ 20 ਦਿਨਾਂ ਤੋਂ ਟਰੈਕ ‘ਤੇ ਧਰਨਾ ਦੇ ਰਹੇ ਕਿਸਾਨਾਂ ਦਾ ਅੰਦੋਲਨ ਅੰਮ੍ਰਿਤਸਰ, ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿਚ ਮੰਗਲਵਾਰ ਵੀ ਜਾਰੀ ਰਿਹਾ। ਅੰਮ੍ਰਿਤਸਰ ਦੇ ਦੇਵੀਦਾਸਪੁਰ ਵਿਚ ਕਿਸਾਨ ਟਰੈਕ ‘ਤੇ ਟ੍ਰੈਕਟਰ ਲੈ ਕੇ ਪਹੁੰਚ ਗਏ। ਉਧਰ, ਲੁਧਿਆਣਾ, ਬਰਨਾਲਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿਚ ਟੋਲ ਪਲਾਜ਼ਾ ‘ਤੇ ਵੀ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ।

LEAVE A REPLY

Please enter your comment!
Please enter your name here