ਕੇਜਰੀਵਾਲ ਦਾ ਹੋਇਆ ‘ਕੋਰੋਨਾ’ ਟੈਸਟ, ਹੁਣ ਰਿਪੋਰਟ ਦੀ ਉਡੀਕ

0
292

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮੰਗਲਵਾਰ ਭਾਵ ਅੱਜ ਕੋਰੋਨਾ ਵਾਇਰਸ ਯਾਨੀ ਕਿ ਕੋਵਿਡ-19 ਟੈਸਟ ਲਈ ਨਮੂਨਾ ਲਿਆ ਗਿਆ। ਹੁਣ ਰਿਪੋਰਟ ਦੀ ਉਡੀਕ ਹੈ। ਸੂਤਰਾਂ ਮੁਤਾਬਕ ਅੱਜ ਜਾਂ ਕੱਲ ਸ਼ਾਮ ਤੱਕ ਉਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਆ ਸਕਦੀ ਹੈ। ਦੱਸ ਦੇਈਏ ਕਿ ਐਤਵਾਰ ਨੂੰ ਬੁਖਾਰ, ਖੰਘ ਅਤੇ ਗਲ਼ ‘ਚ ਖ਼ਰਾਸ਼ ਦੀ ਸ਼ਿਕਾਇਤ ਮਗਰੋਂ ਮੁੱਖ ਮੰਤਰੀ ਕੇਜਰੀਵਾਲ ਨੇ ਖੁਦ ਨੂੰ ਘਰ ‘ਚ ਹੀ ਆਈਸੋਲੇਟ ਕੀਤਾ ਹੋਇਆ ਹੈ। ਐਤਵਾਰ ਦੁਪਹਿਰ ਨੂੰ ਦਿੱਲੀ ਕੈਬਨਿਟ ਦੀ ਬੈਠਕ ਤੋਂ ਬਾਅਦ ਕੇਜਰੀਵਾਲ ਦੀ ਸਿਹਤ ਖਰਾਬ ਹੋਈ। ਇਸ ਤੋਂ ਬਾਅਦ ਸਾਰੇ ਅਧਿਕਾਰਤ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ। ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਜ਼ਰੀਏ ਘਰ ਤੋਂ ਹੀ ਸਾਰੀਆਂ ਬੈਠਕਾਂ ਨਿਪਟਾ ਰਹੇ ਹਨ। ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਜਿਵੇਂ ਹੀ ਖ਼ਬਰਾਂ ਆਈਆਂ, ਉਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਈ ਨੇਤਾਵਾਂ ਨੇ ਚਿੰਤਾ ਜ਼ਾਹਰ ਕੀਤੀ ਹੈ। 

LEAVE A REPLY

Please enter your comment!
Please enter your name here