ਕੇਜਰੀਵਾਲ ਸਰਕਾਰ ਵੱਲੋਂ ਪਰਵਾਸੀ ਮਜ਼ਦੂਰਾਂ ਨੂੰ ਮੁੜ ਭਰੋਸਾ

0
181

ਕੇਜਰੀਵਾਲ ਸਰਕਾਰ ਵੱਲੋਂ ਪਰਵਾਸੀ ਮਜ਼ਦੂਰਾਂ ਨੂੰ ਮੁੜ ਭਰੋਸਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਵਾਸੀ ਮਜ਼ਦੂਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਣਗੇ। ਦਿੱਲੀ ਸਰਕਾਰ ਨੇ ਇਕ ਹੁਕਮ ਵੀ ਜਾਰੀ ਕੀਤਾ ਕਿ ਪਰਵਾਸੀ ਮਜ਼ਦੂਰਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਦਿੱਲੀ ਵਿੱਚ ਰਹਿੰਦੇ ਪਰਵਾਸੀ ਮਜ਼ਦੂਰਾਂ ਦੀ ਸਾਡੀ ਜ਼ਿੰਮੇਵਾਰੀ ਹੈ। ਜੇ ਉਹ ਦਿੱਲੀ ਰਹਿਣਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਦਾ ਪੂਰਾ ਧਿਆਨ ਰੱਖਣਗੇ ਤੇ ਜੇ ਪਰਵਾਸੀ ਆਪਣੇ ਪਿੰਡ ਵਾਪਸ ਆਉਣਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਲਈ ਰੇਲ ਦਾ ਪ੍ਰਬੰਧ ਕਰ ਰਹੇ ਹਨ। ਕਿਸੇ ਵੀ ਸਥਿਤੀ ਵਿੱਚ ਉਨ੍ਹਾਂ ਨੂੰ ਨਿਰਾਸ਼ ਨਹੀਂ ਛੱਡਿਆ ਜਾਵੇਗਾ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਹੈ ਕਿ ਬੀਤੇ ਦਿਨ ਸ਼ਾਮ ਤੱਕ 35,000 ਯਾਤਰੀਆਂ ਨੂੰ ‘ਸ਼੍ਰਮਿਕ ਸਪੈਸ਼ਲ ਰੇਲ ਗੱਡੀਆਂ’ ਦੁਆਰਾ ਦਿੱਲੀ ਸਰਕਾਰ ਨੇ ਭੇਜਿਆ ਹੈ। ਅੱਜ ਵੀ 8 ਰੇਲ ਗੱਡੀਆਂ 12000 ਦੇ ਕਰੀਬ ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਹਨ। ਸਿਸੋਦੀਆ ਨੇ ਅੱਜ ਕਈ ਕੇਂਦਰਾਂ ਦਾ ਦੌਰਾ ਕੀਤਾ ਤੇ ਵਰਕਰਾਂ ਦਾ ਜਾਇਜ਼ਾ ਲਿਆ, ਜਿਸ ਦੀਆਂ ਤਸਵੀਰਾਂ ਟਵੀਟ ਕਰਕੇ ਲਿਖਿਆ ਕਿ ਅੱਜ ਉਹ ਕੁਝ ਅਜਿਹੇ ਕੇਂਦਰਾਂ ਦਾ ਦੌਰਾ ਕਰਕੇ ਯਾਤਰੀਆਂ ਦੀ ਡਾਕਟਰੀ ਜਾਂਚ ਕੀਤੀ ਗਈ। ਦਿੱਲੀ ਸਰਕਾਰ ਨੇ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਬਾਹਰੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ ਲਈ ਇਕ ਸਟੈਂਡਰਡ ਆਪਰੇਟਿੰਗ ਪ੍ਰਕਿਰਿਆ (ਐੱਸਓਪੀ) ਵੀ ਜਾਰੀ ਕੀਤੀ। ਦਿੱਲੀ ਦੇ ਸਿਹਤ ਵਿਭਾਗ ਨੇ ਆਪਣੇ ਇਕ ਹੁਕਮ ਵਿੱਚ ਕਿਹਾ ਕਿ ਰਾਸ਼ਟਰੀ ਰਾਜਧਾਨੀ ਆਉਣ ਵਾਲੇ ਸਿਰਫ ਉਨ੍ਹਾਂ ਲੋਕਾਂ ਨੂੰ ਘਰ ਜਾਣ ਦੀ ਇਜਾਜ਼ਤ ਹੋਵੇਗੀ, ਜਿਨ੍ਹਾਂ ਵਿੱਚ ਕਰੋਨਾ ਵਾਇਰਸ ਦੇ ਲੱਛਣ ਨਹੀਂ ਹੋਣਗੇ। ਮੁਸਾਫ਼ਰਾਂ ਲਈ ਟੈਸਟਿੰਗ ਤੇ ਵੱਖ ਕਰਨ ਲਈ ਮਾਨਕ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਏਗੀ, ਜਿਸ ਵਿੱਚ ਲੱਛਣ ਵੇਖੇ ਜਾਣਗੇ। ਕਰੋਨਾਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਲਗਾਏ ਗਏ ਤਾਲਾਬੰਦੀ ਕਾਰਨ ਰੇਲ ਸੇਵਾਵਾਂ ਲਗਭਗ 50 ਦਿਨਾਂ ਲਈ ਬੰਦ ਰਹਿਣ ਤੋਂ ਬਾਅਦ ਰੇਲਵੇ ਨੇ ਮੰਗਲਵਾਰ ਨੂੰ ਕੁਝ ਚੁਣੇ ਰੂਟਾਂ ’ਤੇ ਆਪਣੀਆਂ ਯਾਤਰੀ ਸੇਵਾਵਾਂ ਮੁੜ ਸ਼ੁਰੂ ਕੀਤੀਆਂ। ਕਰੋਨਾ ਸੰਕਟ ਕਾਰਨ ਸਾਰੇ ਦੇਸ਼ ਵਿੱਚ ਪਰਵਾਸੀਆਂ ਦੀਆਂ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਭਿਆਨਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿਥੇ ਇਹ ਮਜ਼ਦੂਰ ਸੈਂਕੜੇ ਕਿਲੋਮੀਟਰ ਪੈਦਲ ਯਾਤਰਾ ਕਰਨ ਲਈ ਮਜਬੂਰ ਹਨ। 

LEAVE A REPLY

Please enter your comment!
Please enter your name here