ਚੰਡੀਗੜ੍ਹ: ਕੈਪਟਨ ਸਰਕਾਰ ਦੇ ਤਿੰਨ ਸਾਲ ਮੁਕੰਮਲ ਹੋ ਚੁੱਕੇ ਹਨ ਜਦਕਿ ਬਾਕੀ ਦੋ ਸਾਲ ਬਚੇ ਹਨ। ਅਜਿਹੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ਦੇ ਵਿਸਥਾਰ ‘ਤੇ ਵਿਚਾਰ ਕਰ ਰਹੇ ਹਨ। ਚਰਚਾ ਹੈ ਕਿ ਕਈ ਮੰਤਰੀਆਂ ਦੇ ਵਿਭਾਗਾਂ ‘ਚ ਫੇਰਬਦਲ ਹੋ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਜਿਨ੍ਹਾਂ ਮੰਤਰੀਆਂ ਦੇ ਨਾਂ ਵਿਵਾਦਾਂ ‘ਚ ਰਹੇ ਹਨ ਜਾਂ ਜੋ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਹਨ, ਉਨਾਂ ਦਾ ਫੇਰਬਦਲ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਮੌਜੂਦਾ ਸਮੇਂ ਚੀਫ਼ ਸੈਕਟਰੀ ਦੇ ਮਸਲੇ ‘ਤੇ ਜਿਹੜੇ ਵਿਧਾਇਕਾਂ ਨੇ ਮੁੱਖ ਸਕੱਤਰ ਨੂੰ ਹਟਾਉਣ ਦੀ ਮੰਗ ਰੱਖੀ ਹੈ, ਉਨ੍ਹਾਂ ਨੂੰ ਮੰਤਰੀ ਮੰਡਲ ‘ਚ ਥਾਂ ਮਿਲਣੀ ਮੁਸ਼ਕਲ ਹੈ। ਇਸ ਤੋਂ ਇਲਾਵਾ ਜਿਹੜੇ ਮੰਤਰੀਆਂ ਨੇ ਵੀ ਮੁੱਖ ਸਕੱਤਰ ਨੂੰ ਹਟਾਉਣ ਦਾ ਦਬਾਅ ਬਣਾਇਆ, ਉਨ੍ਹਾਂ ‘ਤੇ ਵੀ ਤਲਵਾਰ ਲਟਕ ਸਕਦੀ ਹੈ।