ਕੈਬਨਿਟ ਮੰਤਰੀ ਧਰਮਸੋਤ ਖਿਲਾਫ ਨਾਭਾ ‘ਚ ‘ਆਪ’ ਦਾ ਧਰਨਾ 9ਵੀਂ ਰਾਤ ਵੀ ਜਾਰੀ

0
313

ਵਜ਼ੀਫਾ ਘੁਟਾਲਾ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਪਿਛਲੇ 9 ਦਿਨਾਂ ਤੋਂ ਦਿਨ-ਰਾਤ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਹ ਧਰਨਾ 9ਵੀਂ ਰਾਤ ਵੀ ‘ਆਪ’ ਵਰਕਰਾਂ ਵਲੋਂ ਜਾਰੀ ਰੱਖਿਆ ਗਿਆ ਹੈ। ‘ਆਪ’ ਦੀ ਸੀਨੀਅਰ ਲੀਡਰਸ਼ਿਪ ਪ੍ਰੋਫੈਸਰ ਬਲਜਿੰਦਰ ਕੌਰ ਦੀ ਅਗਵਾਈ ‘ਚ 9ਵੀਂ ਰਾਤ ਨੂੰ  ਵੀ ਧਰਮਸੋਤ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਮੰਤਰੀ ਧਰਮਸੋਤ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਉਸ ਖਿਲਾਫ ਸੀ. ਬੀ. ਆਈ. ਜਾਂਚ ਦੀ ਮੰਗ ਤੋਂ ਇਲਾਵਾ ਸਿਟਿੰਗ ਜੱਜ ਦੀ ਅਗਵਾਈ ‘ਚ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਸੀਨੀਅਰ ਲੀਡਰ ਪ੍ਰੋਫੈਸਰ ਬਲਜਿੰਦਰ ਕੌਰ, ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ ਤੇ ਬਰਿੰਦਰ ਬਿੱਟੂ ਸਮੇਤ ਵੱਡੀ ਗਿਣਤੀ ‘ਚ ‘ਆਪ’ ਵਰਕਰ ਮੌਜੂਦ ਹਨ। ਇਸ ਮੌਕੇ ਬਲਜਿੰਦਰ ਕੌਰ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਾਡਾ ਪ੍ਰਦਰਸ਼ਨ ਚੱਲ ਰਿਹਾ ਹੈ, ਜਦੋ ਤਕ ਮੰਤਰੀ ਧਰਮਸੋਤ ਨੂੰ ਉਸ ਦੇ ਅਹੁਦੇ ਤੋਂ ਬਰਖਾਸਤ ਨਹੀਂ ਕੀਤਾ ਜਾਂਦਾ, ਵਿਦਿਆਰਥੀਆਂ ਦਾ ਪੈਸਾ ਉਨ੍ਹਾਂ ਨੂੰ ਵੰਡ ਨਹੀਂ ਦਿੱਤਾ ਜਾਂਦਾ ਉਹਦੋਂ ਤਕ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।

ਜ਼ਿਕਰਯੋਗ ਹੈ ਕਿ ਵਜ਼ੀਫਾ ਘੁਟਾਲਾ ਮਾਮਲੇ ‘ਚ ‘ਆਪ’ ਵਲੋਂ ਲਗਾਤਾਰ ਬੀਤੇ 9 ਦਿਨਾਂ ਤੋਂ ਦਿਨ ਰਾਤ ਧਰਮਸੋਤ ਦੀ ਰਿਹਾਇਸ਼ ਬਾਹਰ ਧਰਨਾ ਲਗਾਇਆ ਜਾ ਰਿਹਾ ਹੈ। ਇਸ ਧਰਨੇ ‘ਚ 9ਵੇਂ ਦਿਨ ‘ਆਪ’ ਵਰਕਰਾਂ ਨੂੰ ਦੁਬਾਰਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਤੇ ਪ੍ਰੋਫੈਸਰ ਬਲਜਿੰਦਰ ਕੌਰ ਦੀ ਅਗਵਾਈ ‘ਚ ਨਾਭਾ ਕੋਤਵਾਲੀ ਦੇ ਬਾਹਰ ਧਰਨਾ ਦੇ ਕੇ ‘ਆਪ’ ਵਰਕਰਾਂ ਨੂੰ ਬਿਨਾਂ ਸ਼ਰਤ ਤੋਂ ਰਿਹਾਅ ਕਰਵਾ ਲਿਆ ਗਿਆ ਸੀ।  

ਪੰਜਾਬ ਤੇ ਕੇਂਦਰ ਸਰਕਾਰ ਵਲੋਂ ਬਣਾਈ ਜਾਂਚ ਕਮੇਟੀ ‘ਤੇ ਨਹੀਂ ਭਰੋਸਾ : ਚੀਮਾ
ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਸਾਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਜਾਂਚ ਕਮੇਟੀ ‘ਤੇ ਬਿਲਕੁਲ ਵੀ ਭਰੋਸਾ ਨਹੀਂ ਹੈ ਅਤੇ ਅਸੀਂ ਮੰਗ ਕਰਦੇ ਹਾਂ ਕਿ ਇਸ ਸਕਾਲਰਸ਼ਿਪ ਘਪਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ ।
ਚੀਮਾ ਨੇ ਕਿਹਾ ਕਿ ਜਲਦੀ ਹੀ ‘ਆਪ’ ਦਾ ਵਫਦ ਭਗਵੰਤ ਮਾਨ ਦੀ ਅਗਵਾਈ ‘ਚ ਮਾਣਯੋਗ ਰਾਜਪਾਲ ਪੰਜਾਬ ਨੂੰ ਵੀ ਮਿਲੇਗਾ ਅਤੇ ਸੰਸਦ ‘ਚ ਵੀ ਗ਼ਰੀਬ ਬੱਚਿਆਂ ਦੀ ਪੋਸਟ ਮੈਟਰਿਕ ਸਕਾਲਰਸ਼ਿਪ ਘੁਟਾਲੇ ਦੀ ਆਵਾਜ਼ ਨੂੰ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦ ਤਕ ਗਰੀਬ ਵਿਦਿਆਰਥੀਆਂ ਦਾ ਹੱਕ ਉਨ੍ਹਾਂ ‘ਚ ਨਹੀਂ ਵੰਡਿਆ ਜਾਂਦਾ ਤਦ ਤੱਕ ‘ਆਪ’ ਵਰਕਰਾਂ ਵੱਲੋਂ ਇਹ ਧਰਨਾ ਨਿਰੰਤਰ ਜਾਰੀ ਰਹੇਗਾ।

LEAVE A REPLY

Please enter your comment!
Please enter your name here