ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਨੌਜਵਾਨ ਨੇ ਟਵੀਟ ਕਰਕੇ ਸਿਵਲ ਹਸਪਤਾਲ ਵਿਚ ਪੈਸੇ ਲੈ ਕੇ ਦਲਾਲਾਂ ਵੱਲੋਂ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਕੀਤੇ ਜਾਣ ਦੀ ਗੱਲ ਕਹੀ ਗਈ ਹੈ, ਜਿਸ ਨੂੰ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਫਿਲਹਾਲ ਆਈ. ਪੀ. ਐੱਸ. ਦੀਪਕ ਪਾਰਿਕ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਿਨ੍ਹਾਂ ਦੀ ਜਾਂਚ ਪੂਰੀ ਹੋਣ ‘ਤੇ ਹੀ ਸੱਚ ਸਾਹਮਣੇ ਆਵੇਗਾ।