ਪੰਜਾਬ ਦੇ ਐਸੋਸੀਏਟਿਡ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਅਜਿਹੇ 2200 ਸਕੂਲਾਂ ਨੂੰ ਇਕ ਹੋਰ ਅਕਾਦਮਿਕ ਵਰ੍ਹੇ 2020-21 ਲਈ ਵਾਧਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ‘ਚ ਕੋਵਿਡ-19 ਮਹਾਮਾਰੀ ਕਰਕੇ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਐਸੋਸੀਏਟਿਡ ਸਕੂਲਾਂ ਨੂੰ ਥੋੜ੍ਹੇ ਸਮੇਂ ਲਈ ਇਹ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ।