ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ ਹੁਣ ਪੰਜ ਐਕਟਿਵ ਕੇਸ ਹੋ ਗਏ ਹਨ। ਨਵਾਂ ਕੇਸ ਮਲੋਟ ਨਾਲ ਸਬੰਧਿਤ ਹੈ ਜਿਥੋਂ ਦੀ 20 ਸਾਲ ਦੀ ਕੁੜੀ ਜੋਕਿ ਦਿੱਲੀ ਤੋਂ ਵਾਪਸ ਆਈ ਸੀ, ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਕੁਲ ਕੇਸ 72 ਹੋ ਗਏ ਹਨ, ਜਿਨ੍ਹਾਂ ‘ਚੋਂ 67 ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ 5 ਕੇਸ ਐਕਟਿਵ ਹਨ।