ਕੋਰੋਨਾ ਦੇ ਇਲਾਜ ਲਈ ਟੀਕਾ ਆਏ ਜਾਂ ਨਾ ਪਰ ਅਸੀਂ ਜਲਦੀ ਖੋਲ੍ਹਾਂਗੇ ਦੇਸ਼ : ਟਰੰਪ

0
229

ਵਾਸ਼ਿੰਗਟਨ- ਅਮਰੀਕਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਇੱਥੇ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ 90 ਹਜ਼ਾਰ ਦੇ ਕਰੀਬ ਪੁੱਜ ਗਿਆ ਹੈ। ਇੱਥੇ ਹੁਣ ਤੱਕ 14 ਲੱਖ, 86 ਹਜ਼ਾਰ 515 ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। 
ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਆਪਣੀ ਅਗਲੀ ਰਣਨੀਤੀ ਵੱਲ ਇਸ਼ਾਰਾ ਕਰਦਿਆਂ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਟੀਕਾ ਬਣੇ ਜਾਂ ਨਾ ਪਰ ਉਹ ਦੇਸ਼ ਨੂੰ ਮੁੜ ਪਟੜੀ ‘ਤੇ ਲਿਆਉਣ ਲਈ ਦੇਸ਼ ਨੂੰ ਖੋਲ੍ਹ ਦੇਣਗੇ।  ਵ੍ਹਾਈਟ ਹਾਊਸ ਵਿਚ ਇਕ ਪ੍ਰੈੱਸ ਕਾਨਫਰੰਸ ਵਿਚ ਟਰੰਪ ਨੇ ਕਿਹਾ ਕਿ ਟੀਕਾ ਆਏ ਜਾਂ ਨਾ ਪਰ ਅਮਰੀਕਾ ਖੁੱਲ੍ਹਣ ਲਈ ਤਿਆਰ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਇਸ ਲਈ ਫੈਡਰਲ ਸਰਕਾਰ ਸੂਬਿਆਂ ਨਾਲ ਮਿਲ ਕੇ ਇਕ ਪਲਾਨ ‘ਤੇ ਕੰਮ ਕਰ ਰਹੀ ਹੈ, ਜਿਸ ਨੂੰ ਜਲਦੀ ਹੀ ਲਾਗੂ ਕੀਤਾ ਜਾਵੇਗਾ। ਕਿਹਾ ਜਾ ਰਿਹਾ ਹੈ ਕਿ ਸੁਰੱਖਿਆ ਮਾਪਦੰਡਾਂ ਨੂੰ ਮੰਨਦਿਆਂ ਲੋਕ ਅਰਥ ਵਿਵਸਥਾ ਨੂੰ ਪਟੜੀ ‘ਤੇ ਲਿਆਉਣ ਲਈ ਕਾਰੋਬਾਰ ਮੁੜ ਸ਼ੁਰੂ ਕਰਨਗੇ।ਜ਼ਿਕਰਯੋਗ ਹੈ ਕਿ ਵਿਸ਼ਵ ਦੀਆਂ ਕਈ ਕੰਪਨੀਆਂ ਕੋਰੋਨਾ ਵਾਇਰਸ ਦੇ ਇਲਾਜ ਲਈ ਟੀਕਾ ਬਣਾ ਰਹੀਆਂ ਹਨ ਤੇ ਕਈ ਸਫਲਤਾ ਦੇ ਕਾਫੀ ਨੇੜੇ ਹੋਣ ਦਾ ਦਾਅਵਾ ਕਰ ਰਹੀਆਂ ਹਨ। ਬੀਤੇ ਦਿਨ ਰਾਸ਼ਟਰਪਤੀ ਟਰੰਪ ਨੇ ਕਿਹਾ ਸੀ ਕਿ ਟੀਕਾ ਬਣਨ ‘ਤੇ ਉਨ੍ਹਾਂ ਦੀ ਕੋਸ਼ਿਸ਼ ਇਹ ਹੋਵੇਗੀ ਕਿ ਲੋਕਾਂ ਨੂੰ ਇਹ ਮੁਫਤ ਵਿਚ ਉਪਲਬਧ ਕਰਵਾਇਆ ਜਾ ਸਕੇ, ਫਿਲਹਾਲ ਇਸ ‘ਤੇ ਸਲਾਹ ਹੋ ਰਹੀ ਹੈ। ਦੱਸ ਦਈਏ ਕਿ ਵਿਸ਼ਵ ਭਰ ਵਿਚ 47 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਜਦ ਕਿ 3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ

LEAVE A REPLY

Please enter your comment!
Please enter your name here