ਕੋਵਿਡ-19 : ਹਿਮਾਚਲ ਪ੍ਰਦੇਸ਼ ‘ਚ 3 ਪੁਲਸ ਮੁਲਾਜ਼ਮਾਂ ਦੇ ਇਨਫੈਕਟਡ ਪਾਏ ਜਾਣ ਤੋਂ ਬਾਅਦ ਥਾਣਾ ਸੀਲ

0
237

ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ‘ਚ 3 ਪੁਲਸ ਮੁਲਾਜ਼ਮਾਂ ਦੇ ਕੋਰੋਨਾ ਵਾਇਰਸ ਨਾਲ ਇਨਫੈਕਟਡ ਪਾਏ ਜਾਣ ਤੋਂ ਬਾਅਦ ਪੁਲਸ ਥਾਣੇ ਨੂੰ ਸੀਲ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਭਾਵਨਗਰ ਥਾਣੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੂਰੇ ਸਟਾਫ਼ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ।ਕਿੰਨੌਰ ਦੇ ਡਿਪਟੀ ਕਮਿਸ਼ਨਰ ਗੋਪਾਲ ਚੰਦ ਨੇ ਭਾਵਨਗਰ ਸ਼ਹਿਰ ਨੂੰ ਵਰਜਿਤ ਖੇਤਰ ਐਲਾਨ ਕਰਨ ਵਾਲਾ ਇਕ ਆਦੇਸ਼ ਜਾਰੀ ਕੀਤਾ ਹੈ। ਤਿੰਨ ਪੁਲਸ ਅਧਿਕਾਰੀਆਂ ਨੂੰ ਰਿਕਾਂਗ ਪੀਓ ‘ਚ ਕੋਵਿਡ ਦੇਖਭਾਲ ਕੇਂਦਰ ‘ਚ ਭੇਜਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਫੈਕਟਡ ਪੁਲਸ ਮੁਲਾਜ਼ਮਾਂ ਦੇ ਸੰਪਰਕ ‘ਚ ਆਏ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here