ਪੰਜਾਬ ਅਤੇ ਹਰਿਆਣਾ ਦੇ ਕਿਸਾਨ ਕੇਂਦਰ ਵਲੋਂ 5 ਜੂਨ ਨੂੰ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਹਫ਼ਤੇ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਬਦਲਣ ਲਈ ਤਿੰਨ ਬਿੱਲ ਪੇਸ਼ ਕੀਤੇ ਹਨ, ਜਿਨ੍ਹਾਂ ਨੂੰ ਵੀਰਵਾਰ ਲੋਕ ਸਭਾ ‘ਚ ਪਾਸ ਕਰ ਦਿੱਤੇ ਗਏ। ਆਰਡੀਨੈਂਸ ਪਾਸ ਹੋਣ ‘ਤੇ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਟਵੀਟ ਕਰਦਿਆਂ ਲਿਖਿਆ ‘ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਆਪਣੀ ਖੇਤੀ ਉਤਪਾਦਾਂ ਨੂੰ ਆਪਣੀ ਪਸੰਦ ਦੀ ਜਗ੍ਹਾ ‘ਤੇ ਬਿਹਤਰ ਕੀਮਤ ‘ਤੇ ਵੇਚ ਸਕਦੇ ਹਨ, ਜਿਸ ਨਾਲ ਸੰਭਾਵਿਤ ਖਰੀਦਦਾਰਾਂ ਦੀ ਸੰਖਿਆ ਵਧੇਗੀ।’