ਗਰਮੀਆਂ ਦੇ ਦਿਨਾਂ ਵਿਚ ਬੱਚਿਆਂ ਤੋਂ ਲੈ ਕੇ ਲੈ ਕੇ ਵੱਢਿਆਂ ਤੱਕ ਸਾਰਿਆਂ ਨੂੰ ਚਮੜੀ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਹੈ ਪਰ ਇਸ ਮੌਸਮ ਵਿਚ ਛੋਟੇ ਬੱਚਿਆਂ ਦਾ ਖਾਸਤੌਰ ‘ਤੇ ਧਿਆਨ ਰੱਖਣ ਦੀ ਲੋੜ ਹੁੰਦੀ ਹੈ। ਕਿਉਂਕਿ ਬੱਚਿਆਂ ਦੀ ਚਮੜੀ ਬਹੁਤ ਹੀ ਨਾਜ਼ੁਕ ਅਤੇ ਮੁਲਾਇਮ ਹੁੰਦੀ ਹੈ। ਅਜਿਹੇ ਵਿਚ ਉਨ੍ਹਾਂ ‘ਤੇ ਬਦਲਦੇ ਮੌਸਮ ਦਾ ਪ੍ਰਭਾਵ ਬਹੁਤ ਜਲਦੀ ਪੈਂਦਾ ਹੈ। ਜ਼ਿਆਦਾ ਧੁੱਪ ‘ਚ ਬੱਚੇ ਨੂੰ ਬਾਹਰ ਲਿਜਾਣ ਨਾਲ ਉਸ ਦੀ ਚਮੜੀ ‘ਤੇ ਨਿੱਕੇ-ਨਿੱਕੇ ਦਾਣੇ ਜਾਂ ਪਿੱਤ ਆਦਿ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਇਸ ਕਾਰਨ ਬੱਚੇ ਦੇ ਵਿਵਹਾਰ ਵਿਚ ਵੀ ਚਿੜਚਿੜਾਪਨ ਆ ਜਾਂਦਾ ਹੈ। ਇਸ ਲਈ ਇਸ ਮੌਸਮ ਵਿਚ ਉਸ ਦੀ ਦੇਖ-ਭਾਲ ਲਈ ਮਾਪਿਆਂ ਨੂੰ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੁੰਦੀ ਹੈ। ਚੱਲੋ ਜਾਣਦੇ ਹਾਂ ਕਿ ਗਰਮੀਆਂ ਦੇ ਦਿਨਾਂ ਵਿਚ ਛੋਟੇ ਬੱਚਿਆਂ ਦਾ ਧਿਆਨ ਰੱਖਣ ਲਈ ਕਿਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।