ਗੈਂਗਸਟਰ ਨੀਟਾ ਦਿਓਲ ਨੂੰ ਅਦਾਲਤ ‘ਚ ਕੀਤਾ ਪੇਸ਼, ਪਿਤਾ ਵੱਲੋਂ ਜੇਲ੍ਹ ਪ੍ਰਸ਼ਾਸਨ ‘ਤੇ ਗੰਭੀਰ ਦੋਸ਼

0
72

ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ‘ਚ ਨਜ਼ਰਬੰਦ ਗੈਂਗਸਟਰ ਕੁਲਪ੍ਰੀਤ ਉਰਫ ਨੀਟਾ ਦਿਓਲ ਤੋਂ ਬੀਤੇ ਦਿਨ ਜੇਲ੍ਹ ‘ਚੋਂ ਮੋਬਾਇਲ ਮਿਲਣ ਦੇ ਸਬੰਧ ‘ਚ ਉਸ ‘ਤੇ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੂੰ ਅੱਜ ਨਾਭਾ ਦੀ ਮਾਣਯੋਗ ਅਦਾਲਤ ‘ਚ ਪੇਸ਼ ਕਰ ਕੇ ਪੁਲਸ ਵੱਲੋਂ ਅਦਾਲਤ ਤੋਂ ਰਿਮਾਂਡ ਹਾਸਲ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਅਦਾਲਤ ਵੱਲੋਂ ਕੁਲਪ੍ਰੀਤ ਨੀਟਾ ਦਿਓਲ ਨੂੰ ਰਿਮਾਂਡ ਨਹੀਂ ਦਿੱਤਾ ਗਿਆ ਤੇ ਦੁਬਾਰਾ ਉਸ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ‘ਚ ਭੇਜ ਦਿੱਤਾ ਗਿਆ।

ਬੀਤੇ ਦਿਨੀਂ ਨੀਟਾ ਦਿਓਲ ਤੋਂ ਮੋਬਾਇਲ ਮਿਲਣ ਦੇ ਉਪਰੰਤ ਉਸ ਦੀ ਪਤਨੀ ਨੂੰ ਇਸ ਕੇਸ ‘ਚ ਨਾਮਜ਼ਦ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕੁਲਪ੍ਰੀਤ ਨੇ ਜੇਲ੍ਹ ‘ਚ ਹੀ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸਮਾਂ ਰਹਿੰਦੇ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਬਚਾ ਲਿਆ ਗਿਆ। ਇਸ ਮੌਕੇ ‘ਤੇ ਕੁਲਪ੍ਰੀਤ ਸਿੰਘ ਨੀਟਾ ਦਿਓਲ ਦੇ ਪਿਤਾ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੀਟਾ ਦਿਓਲ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਜਾਣ ਬੁੱਝ ਕੇ ਸਾਜ਼ਿਸ ਤਹਿਤ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪੁੱਤਰ ਦੇ ਇਨਸਾਫ਼ ਲਈ ਜਲਦੀ ਹੀ ਮਾਣਯੋਗ ਹਾਈਕੋਰਟ ‘ਚ ਜਾਵਾਂਗੇ। ਇਸ ਮੌਕੇ ‘ਤੇ ਕੁਲਪ੍ਰੀਤ ਨੀਟਾ ਦਿਓਲ ਦੇ ਐਡਵੋਕੇਟ ਡਾਕਟਰ ਸ਼ੈਲੀ ਸ਼ਰਮਾ ਨੇ ਕਿਹਾ ਕਿ ਨੀਟਾ ਦਿਓਲ ਨੂੰ ਜਾਣ ਬੁੱਝ ਕੇ ਸਾਜਿਸ਼ ਤਹਿਤ ਫਸਾਇਆ ਜਾ ਰਿਹਾ ਹੈ ਅਤੇ ਇਸ ਸਬੰਧ ‘ਚ ਪੁਲਸ ਰਿਮਾਂਡ ਲੈਣਾ ਚਾਹੁੰਦੀ ਸੀ ਪਰ ਪੁਲਸ ਨੂੰ ਰਿਮਾਂਡ ਨਹੀਂ ਮਿਲਿਆ ਅਤੇ ਉਸ ਨੂੰ ਡਾਕਟਰੀ ਮੁਆਇਨੇ ਲਈ ਭੇਜ ਦਿੱਤਾ ਗਿਆ ਹੈ।
ਇਸ ਮੌਕੇ ਤੇ ਨਾਭਾ ਸਦਰ ਦੇ ਐਸਐਚਓ ਸੁਖਦੇਵ ਸਿੰਘ ਨੇ ਕਿਹਾ ਕਿ ਕੁਲਪ੍ਰੀਤ ਨੀਟਾ ਦਿਓਲ ਨੂੰ ਜੋ ਬੀਤੇ ਦਿਨ ਜੇਲ੍ਹ ਵਿੱਚੋਂ ਮੋਬਾਈਲ ਮਿਲਣ ਅਤੇ ਜੇਲ੍ਹ ਵਿਚ ਆਤਮ ਹੱਤਿਆ ਕਰਨ ਦੇ ਸਬੰਧ ਵਿੱਚ ਅਸੀਂ ਪ੍ਰੋਟੈਕਸ਼ਨ ਵਰੰਟ ਤੇ ਅਦਾਲਤ ਵਿੱਚ ਪੇਸ਼ ਕੀਤਾ। ਪਰ ਅਦਾਲਤ ਵੱਲੋਂ ਸਾਨੂੰ ਰਿਮਾਂਡ ਨਹੀਂ ਮਿਲਿਆ ਅਤੇ ਬੀਤੇ ਦਿਨ ਇਸ ਨੇ ਜੇਲ੍ਹ ਵਿਚ ਆਤਮ ਹੱਤਿਆ ਕਰਨ ਦੀ ਵੀ ਕੀਤੀ ਸੀ। ਅਸੀਂ ਨੀਟਾ ਦਿਓਲ ਨੂੰ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿੱਚ ਵਾਪਸ ਭੇਜ ਰਹੇ ਹਾਂ।

LEAVE A REPLY

Please enter your comment!
Please enter your name here