ਚੀਨ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਨੂੰ ਲੈ ਕੇ ਸਥਿਤੀ ਅਜੇ ਵੀ ਸੁਧਰੀ ਨਹੀਂ ਹੈ। ਇਸ ਦੌਰਾਨ ਖ਼ਬਰ ਹੈ ਕਿ ਇੱਥੇ ਹਰ ਰੋਜ਼ ਕੋਰੋਨਾ ਕਾਰਨ 36,000 ਮੌਤਾਂ ਹੋ ਸਕਦੀਆਂ ਹਨ। ਕਿਉਂਕਿ ਚੀਨੀ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਲੋਕ ਆਪਣੇ ਘਰਾਂ ਨੂੰ ਜਾਣਗੇ। ਹਾਲਾਂਕਿ ਇਹ ਤਿਉਹਾਰ 7 ਜਨਵਰੀ ਤੋਂ ਸ਼ੁਰੂ ਹੋ ਗਿਆ ਹੈ, ਪਰ ਛੁੱਟੀਆਂ 21 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਮਾਹਰਾਂ ਨੇ ਕਿਹਾ ਹੈ ਕਿ ਜ਼ੀਰੋ ਕੋਵਿਡ ਨੀਤੀ ਨੂੰ ਖ਼ਤਮ ਕਰਨ ਤੋਂ ਬਾਅਦ ਦੇਸ਼ ਇਸ ਸਮੇਂ ਤਬਾਹੀ ਦੇ ਵਿਚਕਾਰ ਹੈ। ਚੀਨ ਵਿੱਚ ਹਰ ਰੋਜ਼ ਕਰੋੜਾਂ ਦੀ ਗਿਣਤੀ ਵਿੱਚ ਕੋਰੋਨਾ ਦੇ ਮਾਮਲੇ ਆ ਰਹੇ ਹਨ। ਇਸ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਚੀਨ ਨੇ ਇਸ ਹਫ਼ਤੇ ਮੰਨਿਆ ਹੈ ਕਿ ਇੱਕ ਮਹੀਨੇ ਵਿੱਚ 60,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਚੀਨ ਇਹ ਸਵੀਕਾਰ ਨਹੀਂ ਕਰ ਰਿਹਾ ਹੈ ਕਿ ਇਹ ਮੌਤਾਂ ਕੋਰੋਨਾ ਕਾਰਨ ਹੋਈਆਂ ਹਨ।