ਚੀਨ ‘ਚ 24 ਘੰਟਿਆਂ ਦੌਰਾਨ ਸਾਹਮਣੇ ਆਏ 4 ਨਵੇਂ ਮਾਮਲੇ

0
176

 ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੇ ਕੇਂਦਰ ਚੀਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਪਰ ਇਸ ਦੌਰਾਨ ਇਸਦੇ ਕਾਰਣ ਇਥੇ ਕਿਸੇ ਦੀ ਮੌਤ ਨਹੀਂ ਹੋਈ ਹੈ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।ਸਿਹਤ ਕਮਿਸ਼ਨ ਨੇ ਦੱਸਿਆ ਕਿ ਇਹ ਸਾਰੇ ਮਾਮਲੇ ਜਿਲਿਨ ਸੂਬੇ ਵਿਚ ਦਰਜ ਕੀਤੇ ਗਏ ਹਨ। ਕਮਿਸ਼ਨ ਨੇ ਦੱਸਿਆ ਕਿ ਅਧਿਕਾਰੀਆਂ ਨੇ 11 ਅਜਿਹੇ ਮਾਮਲੇ ਦਰਜ ਕੀਤੇ ਹਨ ਜਿਹਨਾਂ ਵਿਚ ਕੋਈ ਲੱਛਣ ਨਜ਼ਰ ਨਹੀਂ ਆਇਆ ਸੀ। ਕਮਿਸ਼ਨ ਨੇ ਕਿਹਾ ਕਿ ਰਾਸ਼ਟਰੀ ਸਿਹਤ ਕਮਿਸ਼ਨ ਨੂੰ ਦੇਸ਼ ਦੇ 31 ਸੂਬਿਆਂ ਤੋਂ ਹੁਣ ਤੱਕ ਤਕਰੀਬਨ 82,933 ਪੁਸ਼ਟੀ ਕੀਤੇ ਮਾਮਲਿਆਂ ਦੀ ਜਾਣਕਾਰੀ ਮਿਲੀ ਹੈ। ਇਹਨਾਂ ਵਿਚੋਂ 11 ਲੋਕ ਗੰਭੀਰ ਹਾਲਤ ਵਿਚ ਹਨ ਤੇ 4,633 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 78,209 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

LEAVE A REPLY

Please enter your comment!
Please enter your name here