ਜਲੰਧਰ ‘ਚ ‘ਕੋਰੋਨਾ’ ਨੇ ਲਈ ਇਕ ਹੋਰ ਮਰੀਜ਼ ਦੀ ਜਾਨ, ਕੁੱਲ ਮੌਤਾਂ ਦਾ ਅੰਕੜਾ 13 ਤੱਕ ਪੁੱਜਾ

0
710

 ਜਲੰਧਰ ‘ਚ ਕੋਰੋਨਾ ਵਾਇਰਸ ਦੇ ਕਾਰਨ ਇਕ ਹੋਰ ਮਰੀਜ਼ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਮੁਤਾਬਕ ਰੋਜ਼ ਗਾਰਡਨ ਦਿਲਬਾਗ ਨਗਰ ਐਕਸਟੈਨਸ਼ਨ ਦੀ ਰਹਿਣ ਵਾਲੀ 65 ਸਾਲਾ ਔਰਤ ਨੇ ਇਲਾਜ ਦੌਰਾਨ ਅੱਜ ਦਮ ਤੋੜ ਦਿੱਤਾ। ਉਕਤ ਮਹਿਲਾ ਆਈ. ਐੱਮ. ਏ. ਵੱਲੋਂ ਸ਼ਾਹਕੋਟ ‘ਚ ਚਲਾਏ ਜਾ ਰਹੇ ਹਸਪਤਾਲ ‘ਚ ਇਲਾਜ ਅਧੀਨ ਸੀ। ਇਥੇ ਦੱਸ ਦੇਈਏ ਕਿ ਇਸ ਦੇ ਪਤੀ ਅਤੇ ਬੇਟੇ ਦੀ ਰਿਪੋਰਟ ਦੀ ਕੋਰੋਨਾ ਪਾਜ਼ੇਟਿਵ ਆ ਚੁੱਕੀ ਹੈ।

LEAVE A REPLY

Please enter your comment!
Please enter your name here