ਜਲੰਧਰ ‘ਚ ਬੇਕਾਬੂ ਹੋਇਆ ‘ਕੋਰੋਨਾ’, 44 ਨਵੇਂ ਕੇਸਾਂ ਦੀ ਹੋਈ ਪੁਸ਼ਟੀ

0
209

 ਜਲੰਧਰ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਸੋਮਵਾਰ ਨੂੰ ਜਲੰਧਰ ‘ਚ ਕੋਰੋਨਾ ਦਾ ਮੁੜ ਵੱਡਾ ਧਮਾਕਾ ਉਸ ਸਮੇਂ ਹੋ ਗਿਆ ਜਦੋਂ ਇਥੋਂ 44 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ। ਅੱਜ ਦੇ ਮਿਲੇ ਕੇਸਾਂ ‘ਚ ਕੁਝ ਪੁਲਸ ਵਾਲੇ ਅਤੇ ਕੁਝ ਦੂਜੇ ਸੂਬਿਆਂ ਸਣੇ ਜ਼ਿਲ੍ਹਿਆਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਥੇ ਦੱਸ ਦੇਈਏ ਕਿ ਜਲੰਧਰ ‘ਚ ਲਗਾਤਾਰ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ‘ਚ ਵਾਧਾ ਹੋ ਰਿਹਾ ਹੈ, ਜਿਸ ਨਾਲ ਜਿੱਥੇ ਸਿਹਤ ਵਿਭਾਗ ‘ਚ ਵੀ ਚਿੰਤਾ ਪਾਈ ਜਾ ਰਹੀ ਹੈ, ਉਥੇ ਹੀ ਲੋਕਾਂ ‘ਚ ਵੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਸਿਹਤ ਵਿਭਾਗ ਮੁਤਾਬਕ ਜ਼ਿਲ੍ਹੇ ਦੀਆਂ ਹੁਣ ਤੱਕ ਦੀਆਂ ਰਿਪੋਰਟਾਂ ਮੁਤਾਬਕ ਜ਼ਿਲ੍ਹੇ ‘ਚੋਂ ਕੁੱਲ 19029 ਲੋਕਾਂ ਦੀ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਹਨ, ਜਿਨ੍ਹਾਂ ‘ਚੋਂ 17289 ਲੋਕਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਕੋਰੋਨਾ ਪੀੜਤ 306 ਰੋਗੀ ਚੰਗੀ ਤਰ੍ਹਾਂ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ ਅਤੇ ਜ਼ਿਲ੍ਹੇ ‘ਚ 199 ਤੋਂ ਵਧੇਰੇ ਕੇਸ ਐਕਟਿਵ ਹਨ ਜਦਕਿ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ 15 ਲੋਕ ਮੌਤ ਦੇ ਮੂੰਹ ‘ਚ ਜਾ ਚੁੱਕੇ ਹਨ।

LEAVE A REPLY

Please enter your comment!
Please enter your name here