ਜਾਪਾਨ ‘ਚ ਹੜ੍ਹ ਨਾਲ ਮਰਨ ਵਾਲਿਆਂ ਦੀ ਗਿਣਤੀ 76 ਹੋਈ, 13 ਅਜੇ ਵੀ ਲਾਪਤਾ

0
106

ਜਾਪਾਨ ਵਿਚ ਤੇਜ਼ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 76 ਹੋ ਗਈ ਹੈ ਜਦੋਂ ਕਿ 13 ਲੋਕ ਅਜੇ ਵੀ ਲਾਪਤਾ ਹਨ। ਐਨ.ਐਚ.ਕੇ. ਪ੍ਰਸਾਰਕ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਇਕ ਵਿਅਕਤੀ ਨੂੰ ਬਚਾਇਆ ਗਿਆ ਹੈ ਪਰ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।ਜਾਪਾਨ ਵਿਚ 21 ਸੂਬਿਆਂ ਵਿਚ ਤੇਜ਼ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ 15,000 ਤੋਂ ਜ਼ਿਆਦਾ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਇਸ ਹਫ਼ਤੇ ਦੌਰਾਨ ਭਾਰੀ ਮੀਂਹ ਜਾਰੀ ਰਹਿਣ ਦਾ ਅਨੁਮਾਨ ਜਤਾਇਆ ਹੈ।

LEAVE A REPLY

Please enter your comment!
Please enter your name here