ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ‘ਚ ਇਕ ਅੱਤਵਾਦੀ ਢੇਰ

0
174

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਦਸਤਿਆਂ ਨਾਲ ਰਾਤ ਭਰ ਚੱਲੇ ਮੁਕਾਬਲੇ ‘ਚ ਇਕ ਅੱਤਵਾਦੀ ਸ਼ੁੱਕਰਵਾਰ ਸਵੇਰੇ ਮਾਰਿਆ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਵੀਰਵਾਰ ਨੂੰ ਸੁਰੱਖਿਆ ਦਸਤਿਆਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਤੇ ਤ੍ਰਾਲ ਦੇ ਚੀਵਾ ਉਲਾਰ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।ਉਨ੍ਹਾਂ ਨੇ ਦੱਸਿਆ ਕਿ ਤਲਾਸ਼ ਮੁਹਿੰਮ ਨੇ ਮੁਕਾਬਲੇ ਦਾ ਰੂਪ ਲੈ ਲਿਆ, ਜਦੋਂ ਅੱਤਵਾਦੀਆਂ ਨੇ ਫੋਰਸ ਦੇ ਖੋਜ ਦਲ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਜਵਾਬ ‘ਚ ਦਲ ਨੇ ਵੀ ਗੋਲੀਆਂ ਚਲਾਈਆਂ। ਅਧਿਕਾਰੀ ਨੇ ਦੱਸਿਆ ਕਿ ਰਾਤ ਭਰ ਘੇਰਾਬੰਦੀ ਜਾਰੀ ਰੱਖੀ ਗਈ ਅਤੇ ਸ਼ੁੱਕਰਵਾਰ ਤੜਕੇ ਇਕ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਅਤੇ ਉਹ ਕਿਹੜੇ ਸੰਗਠਨ ਨਾਲ ਜੁੜਿਆ ਹੋਇਆ ਸੀ, ਇਸ ਦੀ ਜਾਣਕਾਰੀ ਹਾਲੇ ਜੁਟਾਈ ਜਾ ਰਹੀ ਹੈ। ਨਾਲ ਹੀ ਦੱਸਿਆ ਕਿ ਮੁਹਿੰਮ ਹਾਲੇ ਵੀ ਜਾਰੀ ਹੈ।

LEAVE A REPLY

Please enter your comment!
Please enter your name here