ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਰਮਨੀ ਤੋਂ ਹਜ਼ਾਰਾਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਕਈ ਮੀਡੀਆ ਰਿਪੋਰਟਾਂ ਵਿਚ ਦਿੱਤੀ ਗਈ ਹੈ। ਦੂਜੇ ਵਿਸ਼ਵ ਯੁੱਧ ਤੋਂ ਬਾਅਦ ਤੋਂ ਹੀ ਅਮਰੀਕਾ ਉੱਥੇ ਆਪਣੇ ਫੌਜੀਆਂ ਨੂੰ ਤਾਇਨਾਤ ਕਰ ਰਿਹਾ ਹੈ ਅਤੇ ਇਸ ਸਮੇਂ ਜਰਮਨੀ ਵਿਚ 34,500 ਅਮਰੀਕੀ ਫੌਜੀ ਹਨ।