ਵ੍ਹਾਈਟ ਹਾਊਸ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ 4 ਜੁਲਾਈ ਨੂੰ ਸੁਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਰਾਜਧਾਨੀ ਵਿਚ ਕਰਨ ਦਾ ਪੱਕਾ ਮਨ ਬਣਾ ਲਿਆ ਹੈ। ਭਾਵੇਂਕਿ ਇਸ ਖੇਤਰ ਤੋਂ ਡੈਮੋਕ੍ਰੈਟਿਕ ਪਾਰਟੀ ਦੇ ਸਾਂਸਦਾਂ ਨੇ ਚਿਤਾਵਨੀ ਦਿੱਤੀ ਹੈ ਕਿ ਇਹ ਇਲਾਕਾ ਵੱਡੇ ਆਯੋਜਨ ਦੇ ਲਿਹਾਜ ਨਾਲ ਤਿਆਰ ਨਹੀਂ ਹੈ। ਗੌਰਤਲਬ ਹੈ ਕਿ ਇਹ ਖੇਤਰ ਕੋਰੋਨਾਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇਸ ਤਰ੍ਹਾਂ ਦੇ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਸਬੰਧੀ ਚਿੰਤਾ ਜ਼ਾਹਰ ਕਰਦਿਆਂ ਕਾਂਗਰਸ ਦੇ ਮੈਂਬਰਾਂ ਨੇ ਰੱਖਿਆ ਮੰਤਰੀ ਮਾਰਕ ਐਸਪਰ ਅਤੇ ਗ੍ਰਹਿ ਮੰਤਰੀ ਡੇਵਿਡ ਬਨਰਹਾਰਡ ਨੂੰ ਮੰਗਲਵਾਰ ਨੂੰ ਚਿੱਠੀ ਲਿਖੀ ਸੀ ਪਰ ਵ੍ਹਾਈਟ ਹਾਊਸ ਦੇ ਬੁਲਾਰੇ ਜਡ ਡਿਅਰ ਨੇ ਦੁਹਰਾਇਆ ਕਿ ਟਰੰਪ ਸੁਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕਰਨਾ ਚਾਹੁੰਦੇ ਹਨ।