ਟਿਊਬਵੈਲਾਂ ‘ਤੇ ਬਿੱਲਾਂ ਦਾ ਫੈਸਲਾ ‘ਚਿੱਟੇ ਦਿਨ ਦਾ ਸਿਆਹ ਪਾਗਲਪਣ’ : ਸੁਖਬੀਰ

0
235

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਕੈਬਨਿਟ ਵੱਲੋਂ ਪੰਜਾਬ ਵਿਚ ਕਿਸਾਨਾਂ ਦੀਆਂ ਬੰਬੀਆਂ ਉੱਤੇ ਬਿੱਲ ਲਾਉਣ ਦੇ ਫੈਸਲੇ ਨੂੰ ‘ਚਿੱਟੇ ਦਿਨ ਦਾ ਸਿਆਹ ਪਾਗਲਪਣ’ ਕਰਾਰ ਦਿੰਦਿਆਂ ਕਿਹਾ ਹੈ ਕਿ ਸਹੀ ਮਾਨਸਿਕ ਸਥਿਤੀ ਵਾਲੇ ਕਿਸੇ ਵੀ ਵਿਅਕਤੀ ਨੂੰ ਇਹ ਗੱਲ ਕਦੇ ਸਮਝ ਨਹੀਂ ਆਏਗੀ ਕਿ ਕਾਂਗਰਸ ਸਰਕਾਰ ਉਸ ਸਮੇਂ ਕਿਸਾਨਾਂ ‘ਤੇ ਬੋਝ ਪਾਉਣ ਬਾਰੇ ਸੋਚ ਵੀ ਕਿਵੇਂ ਸਕਦੀ ਹੈ ਜਦੋਂ ਕੁਦਰਤੀ ਆਫ਼ਤਾਂ, ਸਰਕਾਰੀ ਲਾਪ੍ਰਵਾਹੀ ਅਤੇ ਆਰਥਿਕਤਾ ਦੇ ਉਤਾਰ ਚੜ੍ਹਾਓ ਨੇ ਕਿਸਾਨੀ ਦੀ ਕਮਰ ਪਹਿਲਾਂ ਹੀ ਤੋੜ ਛੱਡੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਫੈਸਲਾ ਕਿਸਾਨਾਂ ਲਈ ਮੁਫਤ ਬਿਜਲੀ ਦੀ ਸਹੂਲਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚੁੱਕਿਆ ਪਹਿਲਾ ਕਦਮ ਹੈ, ਜੋ ਕਿ ਉਨ੍ਹਾਂ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਅਕਾਲੀ-ਭਾਜਪਾ ਸਰਕਾਰ ਵੱਲੋਂ 1997 ਵਿਚ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕਿਸਾਨਾਂ ਨੂੰ ਦਿਨ-ਦਿਹਾੜੇ ਚੌਰਾਹੇ ਵਿਚ ਫਾਹੇ ਲਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਵਨ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕੀਤੇ ਵਾਅਦਿਆਂ ਉੱਤੇ ਪੰਜਾਬੀਆਂ ਨਾਲ ਕੀਤਾ ਗਿਆ ਇੱਕ ਹੋਰ ਵਿਸ਼ਵਾਸਘਾਤ ਹੈ।

LEAVE A REPLY

Please enter your comment!
Please enter your name here