ਢੀਂਡਸਾ ਧੜੇ ਦੇ ਨਵੇਂ ਅਕਾਲੀ ਦਲ ‘ਤੇ ਬੋਲ ਹੀ ਪਏ ਕੈਪਟਨ, ਕੁਝ ਅਜਿਹਾ ਦਿੱਤਾ ਬਿਆਨ

0
171

ਅਕਾਲੀ ਦਲ ਵਲੋਂ ਢੀਂਡਸਾ ਧੜੇ ਨਾਲ ਸੰਬੰਧ ਹੋਣ ਦੇ ਲਗਾਏ ਗਏ ਦੋਸ਼ਾਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੱਖਾ ਜਵਾਬ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਲਾਈਵ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਨਵੀਂ ਅਕਾਲੀ ਦਲ ਪਾਰਟੀ ਨਾਲ ਕਾਂਗਰਸ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਲੋਕਤੰਤਰ ਵਿਚ ਸਾਰਿਆਂ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਨਵੇਂ-ਨਵੇਂ ਅਕਾਲੀ ਦਲ ਦੇ ਗਠਨ ਦਾ ਪੁਰਾਣਾ ਇਤਿਹਾਸ ਰਿਹਾ ਹੈ। 1984 ਤੋਂ ਬਾਅਦ ਪੰਜਾਬ ਵਿਚ 7 ਅਕਾਲੀ ਦਲ ਸਨ। ਉਨ੍ਹਾਂ ਆਖਿਆ ਕਿ ਅਕਾਲੀ ਦਲ ਰਬੜ ਵਰਗਾ ਹੋ ਗਿਆ ਹੈ, ਕਦੇ ਫੈਲ ਜਾਂਦਾ ਹੈ, ਕਦੇ ਸੁੰਗੜ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੂੰ ਇਸ ਗੱਲ ਤੋਂ ਕੋਈ ਸਮੱਸਿਆ ਨਹੀਂ ਹੈ ਕਿ ਪੰਜਾਬ ਵਿਚ ਕਿੰਨੇ ਸਿਆਸੀ ਦਲ ਬਣਦੇ ਹਨ। ਸਮੱਸਿਆ ਸਿਰਫ ਇਸ ਗੱਲ ਤੋਂ ਹੈ ਕਿ ਸੂਬੇ ਦੀ ਸ਼ਾਂਤੀ ਭੰਗ ਨਾ ਹੋਵੇ।ਮੁੱਖ ਮੰਤਰੀ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੀ ਗੰਭੀਰਤਾ ਨੂੰ ਸਮਝਦੇ ਹੋਏ ਵੱਡੀਆਂ ਰੈਲੀਆਂ ਤੋਂ ਬਚਣ। ਉਨ੍ਹਾਂ ਕਿਹਾ ਕਿ ਜਦੋਂ ਨੇਤਾ ਹੀ ਕਾਨੂੰਨ ਦੀ ਉਲੰਘਣਾ ਕਰਨਗੇ ਤਾਂ ਜਨਤਾ ਵਿਚ ਗਲਤ ਸੁਨੇਹਾ ਜਾਵੇਗਾ, ਇਸ ਲਈ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਛੋਟੇ ਸਮਾਗਮਾਂ ਵਿਚ ਵੀ ਮਾਸਕ ਲਾਜ਼ਮੀ ਤੌਰ ‘ਤੇ ਪਾਉਣਾ ਚਾਹੀਦਾ ਹੈ। ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਿਆ ਜਾਵੇ।

LEAVE A REPLY

Please enter your comment!
Please enter your name here