ਕਾਜੂ ਅਤੇ ਅਖਰੋਟ ਤੋਂ ਕਈ ਗੁਣਾਂ ਵੱਧ ਫਾਇਦੇਮੰਦ ਹੁੰਦਾ ਹੈ ਪਿਸਤਾ। ਰੋਜ਼ਾਨਾ ਜੇਕਰ ਇਸ ਦਾ ਸੇਵਨ ਕਰੋਗੇ ਤਾਂ ਤੁਹਾਡੇ ਚਿਹਰੇ ‘ਤੇ ਨਿਖਾਰ ਆਵੇਗਾ। ਕਿਉਂਕਿ ਪਿਸਤੇ ਵਿਚ ਫਾਈਬਰ, ਪ੍ਰੋਟੀਨ, ਵਿਟਾਮਿਨ ਸੀ, ਜਿੰਕ, ਕਾਪਰ, ਪੌਟਾਸ਼ਿਅਮ, ਆਇਰਨ, ਕੈਲਸ਼ੀਅਮ ਤੋਂ ਇਲਾਵਾ ਕਈ ਤਰ੍ਹਾਂ ਦੇ ਜ਼ਰੂਰੀ ਤੱਤਾਂ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਦਿਨ ‘ਚ ਦੋ ਵਾਰ ਪਿਸਤਾ ਖਾਣ ਨਾਲ ਡਾਇਬਟੀਜ਼ ਟਾਈਪ-2 ਨੂੰ ਕੰਟਰੋਲ ਕੀਤਾ ਜਾ ਸਕਦਾ ਹੈ ਅਤੇ ਚਿਹਰੇ ’ਤੇ ਨਿਖਾਰ ਆਉਂਦਾ ਹੈ। ਪਿਸਤਾ ਖਾਣ ਨਾਲ ਸਰੀਰ ’ਚ ਹੀਮੋਗਲੋਬਿਨ ਦੀ ਕਮੀ ਪੂਰੀ ਹੁੰਦੀ ਹੈ। ਪਿਸਤਾ ਤੁਹਾਡੀ ਸਿਹਤ ਲਈ ਬਹੁਤ ਲਾਭਕਾਰੀ ਹੈ। ਇਹ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਤੁਹਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ ਅਤੇ ਕਈ ਰੋਗਾਂ ਨੂੰ ਠੀਕ ਵੀ ਕਰਦਾ ਹੈ