ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ‘ਚ ਤਾਇਨਾਤ ਇੰਸਪੈਕਟਰ ਦੀ ਕੋਰੋਨਾ ਕਾਰਨ ਮੌਤ

0
95

 ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ‘ਚ ਤਾਇਨਾਤ ਇਕ ਜਾਂਬਾਜ਼ ਇੰਸਪੈਕਟਰ ਸੰਜੀਵ ਕੁਮਾਰ ਯਾਦਵ (49) ਦੀ ਕੋਰੋਨਾ ਇਨਫੈਕਸ਼ਨ ਨਾਲ ਮੌਤ ਹੋ ਗਈ ਹੈ। ਪੁਲਸ ਅਨੁਸਾਰ ਇੰਸਪੈਕਟਰ ਸੰਜੀਵ ਨੇ ਮੰਗਲਵਾਰ ਦੇਰ ਰਾਤ ਦੱਖਣੀ ਦਿੱਲੀ ਦੇ ਸਾਕੇਤ ਸਥਿਤ ਮੈਕਸ ਹਸਪਤਾਲ ‘ਚ ਆਖਰੀ ਸਾਹ ਲਿਆ। ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਪਿਛਲੇ 15 ਦਿਨਾਂ ਤੋਂ ਉਨ੍ਹਾਂ ਦਾ ਮੈਕਸ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ ਅਤੇ ਉਹ ਵੈਂਟੀਲੇਟਰ ‘ਤੇ ਸਨ।ਇੰਸਪੈਕਟਰ ਸੰਜੀਵ ਸਪੈਸ਼ਲ ਸੈੱਲ ਦੇ ਦੱਖਣ ਪੱਛਮੀ ਰੇਂਜ ‘ਚ ਤਾਇਨਾਤ ਸਨ। ਰਾਜਧਾਨੀ ‘ਚ ਕੋਰੋਨਾ ਨਾਲ ਇੰਸਪੈਕਟਰ ਪੱਧਰ ਦੇ ਅਧਿਕਾਰੀ ਦੀ ਇਹ ਪਹਿਲੀ ਮੌਤ ਹੈ। ਇਸ ਤੋਂ ਪਹਿਲਾਂ 8 ਪੁਲਸ ਕਰਮੀਆਂ ਦੀ ਮੌਤ ਹੋ ਚੁਕੀ ਹੈ, ਜਿਨ੍ਹਾਂ ‘ਚ ਤਿੰਨ ਕਾਂਸਟੇਬਲ, ਤਿੰਨ ਅਸਿਸਟੈਂਟ ਸਬ ਇੰਸਪੈਕਟਰ ਅਤੇ 2 ਸਬ ਇੰਸਪੈਕਟਰ ਸ਼ਾਮਲ ਹਨ। ਸਭ ਤੋਂ ਪਹਿਲਾਂ 5 ਮਈ ਨੂੰ 31 ਸਾਲਾ ਕਾਂਸਟੇਬਲ ਅਮਿਤ ਦੀ ਕੋਰੋਨਾ ਨਾਲ ਮੌਤ ਹੋਈ ਸੀ। ਦੱਸਣਯੋਗ ਹੈ ਕਿ ਮੰਗਲਵਾਰ ਨੂੰ ਦਿੱਲੀ ‘ਚ ਕੋਰੋਨਾ ਦੇ 2199 ਨਵੇਂ ਮਾਮਲੇ ਸਾਹਮਣੇ ਆਏ ਅਤੇ 62 ਲੋਕਾਂ ਦੀ ਮੌਤ ਹੋਈ ਹੈ। ਰਾਜਧਾਨੀ ‘ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 87 ਹਜ਼ਾਰ 360 ਹੋ ਗਏ ਹਨ, ਜਦੋਂ ਕਿ 2742 ਲੋਕਾਂ ਦੀ ਜਾਨ ਜਾ ਚੁਕੀ ਹੈ।

LEAVE A REPLY

Please enter your comment!
Please enter your name here