ਦੇਸ਼ ‘ਚ ਕੋਰੋਨਾ ਵਾਇਰਸ ਲਾਗ ਦੇ ਰੋਜ਼ਾਨਾ ਅੰਕੜਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਕਰੀਬ 9,996 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2,86,579 ਹੋ ਗਈ ਹੈ। ਇਸ ਮਹਾਮਾਰੀ ਨਾਲ ਹੁਣ ਤੱਕ 8,102 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ 9,996 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨੂੰ ਮਿਲਾ ਕੇ ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 2,86,579 ਹੋ ਗਈ ਹੈ। ਜਦਕਿ ਪਿਛਲੇ 24 ਘੰਟਿਆਂ ਅੰਦਰ ਦੇਸ਼ ‘ਚ 357 ਲੋਕਾਂ ਦੀ ਜਾਨ ਜਾ ਚੱਕੀ ਹੈ। ਦੇਸ਼ ਵਿਚ ਇਸ ਸਮੇਂ 1,37,448 ਸਰਗਰਮ ਮਾਮਲੇ ਹਨ, ਜਦਕਿ 1,41,029 ਲੋਕ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ‘ਚ ਸਫਲ ਹੋਏ ਹਨ।