ਦੇਸ਼ ‘ਚ ‘ਕੋਰੋਨਾ’ ਨੇ ਤੋੜਿਆ ਰਿਕਾਰਡ, 24 ਘੰਟਿਆਂ ‘ਚ ਆਏ 17 ਹਜ਼ਾਰ ਦੇ ਕਰੀਬ ਨਵੇਂ ਮਾਮਲੇ

0
176

ਦੇਸ਼ ‘ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਰਿਕਾਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਜਾਨਲੇਵਾ ਮਹਾਮਾਰੀ ਕਾਰਨ ਹੁਣ ਤੱਕ 4 ਲੱਖ 73 ਹਜ਼ਾਰ 105 ਮਰੀਜ਼ਾਂ ਦੀ ਗਿਣਤੀ ਪਹੁੰਚ ਗਈ ਹੈ। ਇਨ੍ਹਾਂ ‘ਚੋਂ 14,894 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 1,86,514 ਸਰਗਰਮ ਕੇਸ ਹਨ। ਪਿਛਲੇ 24 ਘੰਟਿਆਂ ਵਿਚ ਦੇਸ਼ ਅੰਦਰ ਕੋਰੋਨਾ ਦੇ 16,922 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 418 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ‘ਚ ਕੋਰੋਨਾ ਦਾ ਰਫ਼ਤਾਰ ਹੈ ਪਰ ਇਸ ਦੇ ਨਾਲ ਹੀ ਚੰਗੀ ਖ਼ਬਰ ਇਹ ਵੀ ਹੈ ਕਿ ਵੱਡੀ ਗਿਣਤੀ ਵਿਚ ਲੋਕ ਠੀਕ ਵੀ ਹੋ ਰਹੇ ਹਨ। ਹੁਣ ਤੱਕ 2,71,697 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਜੇਕਰ ਗੱਲ ਟੈਸਟਿੰਗ ਦੀ ਕੀਤੀ ਜਾਵੇ ਤਾਂ ਦੇਸ਼ ਵਿਚ ਹੁਣ ਤੱਕ 75,60,782 ਕੋਰੋਨਾ ਦੇ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ 24 ਘੰਟਿਆਂ ਦੇ ਅੰਦਰ 2,07,871 ਟੈਸਟ ਕੀਤੇ ਗਏ ਹਨ। ਇਹ ਜਾਣਕਾਰੀ ਭਾਰਤੀ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਅੰਕੜਿਆਂ ਮੁਤਾਬਕ ਇਹ ਜਾਣਕਾਰੀ ਦਿੱਤੀ ਗਈ ਹੈ।ਮਹਾਰਾਸ਼ਟਰ, ਦਿੱਲੀ, ਤਾਮਿਲਨਾਡੂ, ਗੁਜਰਾਤ ਅਤੇ ਉੱਤਰ ਪ੍ਰਦੇਸ਼ ਵਿਚ ਕੋਰੋਨਾ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਮਹਾਰਾਸ਼ਟਰ ਵਿਚ ਕੋਰੋਨਾ ਦੇ 1,42,900 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 6,739 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 70 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ, ਜਿਸ ‘ਚੋਂ 2,365 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਗਰਮ ਮਾਮਲੇ 26 ਹਜ਼ਾਰ ਤੋਂ ਪਾਰ ਹਨ। ਇਸ ਤਰ੍ਹਾਂ ਤਾਮਿਲਨਾਡੂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 67 ਹਜ਼ਾਰ ਤੋਂ ਵਧੇਰੇ ਹੈ, ਜਿਨ੍ਹਾਂ ‘ਚੋਂ 866 ਲੋਕਾਂ ਦੀ ਮੌਤ ਹੋ ਚੁੱਕੀ ਹੈ। ਗੁਜਰਾਤ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 29 ਹਜ਼ਾਰ ਹੈ, ਜਿਨ੍ਹਾਂ ‘ਚੋਂ 1735 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਤਰ ਪ੍ਰਦੇਸ਼ ਵਿਚ ਸਥਿਤੀ ਅਜਿਹੀ ਹੀ ਬਣੀ ਹੋਈ ਹੈ, ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 19,557 ਹੋ ਗਿਆਹੈ, ਜਿਨ੍ਹਾਂ ‘ਚੋਂ 596 ਲੋਕਾਂ ਦੀ ਮੌਤ ਹੋ ਚੁੱਕੀ ਹੈ।

LEAVE A REPLY

Please enter your comment!
Please enter your name here