ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਪੁਲਸ ਨੇ ਘਰ ਦੇ ਬਾਹਰ ਲਗਾਇਆ ਨੋਟਿਸ

0
171

ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਅੱਜ ਪਹਿਲੀ ਵਾਰ ਸਿੱਧੂ ਦੇ ਘਰ ਦੇ ਬਾਹਰ ਬਿਹਾਰ ਪੁਲਸ ਵਲੋਂ ਕਾਨੂੰਨੀ ਨੋਟਿਸ ਲਗਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀ ਜਾਵੇਦ ਨੇ ਦੱਸਿਆ ਕਿ ਇਸ ਮਾਮਲੇ ‘ਚ ਕਈ ਵਾਰ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਜਵਾਬ ਨਹੀਂ ਮਿਲਿਆ, ਜਿਸ ਦੇ ਚੱਲਦਿਆਂ ਇਹ ਨੋਟਿਸ ਲਗਾਇਆ ਗਿਆ ਹੈ। ਇਥੇ ਦੱਸ ਦੇਈਏ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਵਿਵਾਦਪੂਰਣ ਭਾਸ਼ਣ ਦੇਣ ਦੇ ਦੋਸ਼ ‘ਚ ਕਟਿਹਾਰ ਦੇ ਵਰਸੋਈ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਮਾਮਲੇ ‘ਚ ਪੁਲਸ 6 ਦਿਨ ਪਹਿਲਾਂ ਅੰਮ੍ਰਿਤਸਰ ਆਈ ਸੀ ਪਰ ਸਿੱਧੂ ਵਲੋਂ ਕੋਈ ਵੀ ਜਵਾਬ ਨਾ ਮਿਲਣ ਦੇ ਚੱਲਦਿਆਂ ਅੱਜ ਘਰ ਦੇ ਬਾਹਰ ਪੁਲਸ ਵਲੋਂ ਕਾਨੂੰਨੀ ਨੋਟਿਸ ਲਗਾ ਦਿੱਤਾ ਗਿਆ ਹੈ। 

LEAVE A REPLY

Please enter your comment!
Please enter your name here