ਨਾਭਾ ਪੁੱਜੇ ਧਰਮਸੋਤ ਨੇ ਸੁਖਬੀਰ ‘ਤੇ ਲਾਏ ਰਗੜੇ, ਢੀਂਡਸਾ ‘ਤੇ ਵੀ ਕੱਸਿਆ ਤੰਜ

0
84

 ਨਾਭਾ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅਧੂਰੇ ਵਿਕਾਸ ਕਾਰਜਾਂ ਦੇ ਲਈ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਿਹੜੇ-ਜਿਹੜੇ ਕੰਮਾਂ ਦੇ ਠੇਕੇ ਕਿਸੇ ਵੱਲੋਂ ਲਏ ਗਏ ਹਨ, ਉਨ੍ਹਾਂ ਨੇ ਕੰਮ ਨਹੀਂ ਕੀਤਾ ਤਾਂ ਉਨ੍ਹਾਂ ਦਾ ਠੇਕਾ ਰੱਦ ਕੀਤਾ ਜਾਵੇਗਾ। ਇਸ ਮੌਕੇ ਧਰਮਸੋਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਰਗੜੇ ਲਾਉਂਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਸੁਖਬੀਰ ਦੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਅਕਸਰ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤੰਜ ਕੱਸੇ ਜਾਂਦੇ ਹਨ ਕਿ ਕੈਪਟਨ ਬਾਹਰ ਨਹੀਂ ਨਿਕਲਦਾ ਤਾਂ ਧਰਮਸੋਤ ਨੇ ਕਿਹਾ ਕਿ ਕੈਪਟਨ ਸਾਹਿਬ ਨੂੰ ਸੁਖਬੀਰ ਬਾਦਲ ਦੀ ਚਿੱਟ ਦੀ ਲੋੜ ਨਹੀਂ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਸਾਰੇ ਮੁੱਖ ਮੰਤਰੀਆਂ ਨਾਲ ਆਨਲਾਈਨ ਗੱਲ ਕਰਦੇ ਹਨ ਤਾਂ ਪੰਜਾਬ ਦਾ ਜ਼ਿਕਰ ਆਉਂਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਰਗਾ ਕੋਈ ਕੰਮ ਨਹੀਂ ਕਰ ਰਿਹਾ ਅਤੇ ਸਾਨੂੰ ਉਸ ਸੁਖਬੀਰ ਦੀ ਗਿੱਦੜ ਚਿੱਠੀ ਦੀ ਲੋੜ ਨਹੀਂ। ਧਰਮਸੋਤ ਨੇ ਸੁਖਦੇਵ ਸਿੰਘ ਢੀਂਡਸਾ ‘ਤੇ ਵੀ ਤੰਜ ਕੱਸਦਿਆਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਸੁਖਬੀਰ ਬਾਦਲ ਦੋਵੇਂ ਇੱਕੋ ਥਾਲੀ ਦੇ ਚੱਟੇ-ਵੱਟੇ ਹਨ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੋਹਾਂ ਨੇ ਪੰਜਾਬ ਦੇ ਲੋਕਾਂ ਨੂੰ 10 ਸਾਲ ਲੁੱਟਿਆ, ਜਦੋਂ ਕਿ ਪਰਮਿੰਦਰ ਸਿੰਘ ਢੀਂਡਸਾ ਉਸ ਵੇਲੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਵੀ ਰਹੇ ਸਨ। ਕੋਰੋਨਾ ਮਹਾਮਾਰੀ ‘ਤੇ ਬੋਲਦਿਆਂ ਧਰਮਸੋਤ ਨੇ ਕਿਹਾ ਕਿ ਜਿਵੇਂ ਕੈਪਟਨ ਨੇ ਕਿਹਾ ਕਿ ਜੇਕਰ ਲੋਕ ਸਾਥ ਨਹੀਂ ਦੇਣਗੇ ਤਾਂ ਸਖ਼ਤੀ ਕਰਨੀ ਪੈ ਸਕਦੀ ਹੈ।

LEAVE A REPLY

Please enter your comment!
Please enter your name here