ਨੇਪਾਲ ‘ਚ ਕੋਰੋਨਾ ਵਾਇਰਸ ਦੇ ਮਾਮਲੇ ਹੋਏ ਤਕਰੀਬਨ 18 ਹਜ਼ਾਰ

0
76

ਨੇਪਾਲ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 150 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਦੇਸ਼ ਵਿਚ ਇਨਫੈਕਸ਼ਨ ਦੇ ਮਾਮਲੇ 18 ਹਜ਼ਾਰ ਦੇ ਨੇੜੇ ਪਹੁੰਚ ਗਏ। ਸਿਹਤ ਮੰਤਰਾਲਾ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।ਮੰਤਰਾਲਾ ਦੇ ਬੁਲਾਰੇ ਡਾ. ਜਾਗੇਸ਼ਵਰ ਗੌਤਮ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 3,963 ਨਮੂਨਿਆਂ ਦੀ ਜਾਂਚ ਹੋਈ, ਜਿਸ ਤੋਂ ਬਾਅਦ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ। ਕਾਠਮੰਡੂ ਘਾਟੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਇਨਫੈਕਸ਼ਨ ਦੇ 8 ਮਾਮਲੇ ਸਾਹਮਣੇ ਆਏ। ਨੇਪਾਲ ਵਿਚ ਮੰਗਲਵਾਰ ਤੱਕ ਕੋਵਿਡ-19 ਦੇ 17,994 ਮਾਮਲੇ ਹੋ ਚੁੱਕੇ ਹਨ। ਪਿਛਲੇ 48 ਘੰਟਿਆਂ ਦੌਰਾਨ ਕੋਵਿਡ-19 ਨਾਲ ਕਿਸੇ ਦੀ ਮੌਤ ਹੋਣ ਦੀ ਖਬਰ ਨਹੀਂ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕਾਰਣ ਹੁਣ ਤੱਕ 40 ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਵਿਚਾਲੇ ਬੀਤੇ 24 ਘੰਟਿਆਂ ਦੌਰਾਨ 609 ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਹੁਣ ਤੱਕ 12,477 ਕੋਵਿਡ-19 ਮਰੀਜ਼ ਠੀਕ ਹੋਏ ਹਨ। ਨੇਪਾਲ ਵਿਚ ਕੋਵਿਡ-19 ਤੋਂ ਮਰੀਜ਼ਾਂ ਦੇ ਠੀਕ ਹੋਣ ਦੀ ਦਰ 69.34 ਫੀਸਦੀ ਹੈ।

LEAVE A REPLY

Please enter your comment!
Please enter your name here