ਨੇਪਾਲ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 475 ਨਵੇਂ ਮਾਮਲੇ ਸਾਹਮਣੇ ਆਏ ਤੇ ਇਸ ਦੇ ਨਾਲ ਹੀ ਦੇਸ਼ ਵਿਚ ਕੁੱਲ ਇਨਫੈਕਟਿਡਾਂ ਦੀ ਗਿਣਤੀ ਵਧਕੇ 13 ਹਜ਼ਾਰ ਦੇ ਪਾਰ ਹੋ ਗਈ ਹੈ। ਸਿਹਤ ਮੰਤਰਾਲਾ ਨੇ ਇਸ ਦੀ ਜਾਣਕਾਰੀ ਦਿੱਤੀ ਹੈ।ਸਿਹਤ ਮੰਤਰਾਲਾ ਦੇ ਬੁਲਾਰੇ ਜਗੇਸ਼ਵਰ ਗੌਤਮ ਨੇ ਆਪਣੇ ਰੋਜ਼ਾਨਾ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਨਵੇਂ ਮਾਮਲਿਆਂ ਵਿਚ 363 ਪੁਰਸ਼ ਹਨ ਜਦਕਿ 112 ਔਰਤਾਂ ਹਨ।
ਬੁਲਾਰੇ ਨੇ ਦੱਸਿਆ ਕਿ ਦੇਸ਼ ਵਿਚ ਕੋਵਿਡ-19 ਨਾਲ ਇਨਫੈਕਟਿਡ ਲੋਕਾਂ ਦੀ ਗਿਣਤੀ ਵਧਕੇ 13 ਹਜ਼ਾਰ 248 ਹੋ ਗਈ ਹੈ। ਜਦਕਿ ਦੇਸ਼ ਵਿਚ ਇਸ ਬੀਮਾਰੀ ਨਾਲ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੰਤਰਾਲਾ ਨੇ ਦੱਸਿਆ ਕਿ ਦੇਸ਼ ਵਿਚ 3,134 ਕੋਰੋਨਾ ਵਾਇਰਸ ਮਰੀਜ਼ ਠੀਕ ਹੋ ਚੁੱਕੇ ਹਨ। ਸੋਮਵਾਰ ਨੂੰ ਦੇਸ਼ ਵਿਚ 10,085 ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਸਿਹਤ ਅਧਿਕਾਰੀਆਂ ਨੇ ਦੇਸ਼ ਵਿਚ ਹੁਣ ਤੱਕ 2,23,630 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।