ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਨਵੇਂ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ ਹਨ, ਜਿਥੇ ਅੱਜ ਤਿੰਨ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਨਾਲ ਹੁਣ ਪਠਾਨਕੋਟ ‘ਚ ਸਰਗਰਮ ਮਰੀਜ਼ਾਂ ਦੀ ਗਿਣਤੀ 36 ਹੋ ਚੁੱਕੀ ਹੈ।ਇਥੇ ਦੱਸ ਦੇਈਏ ਜ਼ਿਲ੍ਹੇ ‘ਚ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 94 ਹੋ ਚੁੱਕੀ ਹੈ। ਇਨ੍ਹਾਂ ‘ਚੋਂ 54 ਲੋਕਾਂ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 4 ਲੋਕਾਂ ਦੀ ਮੌਤ ਹੋ ਚੁੱਕੀ ਹੈ।