ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਕੋਵਿਡ-19 ਦਾ ਕਹਿਰ ਜਾਰੀ ਹੈ।ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਦੱਸਿਆ ਕਿ ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਇਨਫੈਕਸ਼ਨ ਦੇ 3,344 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਸੋਮਵਾਰ ਨੂੰ ਦੇਸ਼ ਵਿਚ ਕੋਰੋਨਾਵਾਇਰਸ ਮਾਮਲਿਆਂ ਗਿਣਤੀ 231,000 ਦੇ ਅੰਕੜੇ ਨੂੰ ਪਾਰ ਕਰ ਗਈ। ਜਦੋਂਕਿ 50 ਵਿਅਕਤੀਆਂ ਦੀ ਮੌਤ ਇਸ ਜਾਨਲੇਵਾ ਬੀਮਾਰੀ ਨਾਲ ਹੋਈ ਹੈ ਜਿਸ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 4,762 ਹੋ ਗਈ ਹੈ।ਪਿਛਲੇ 24 ਘੰਟਿਆਂ ਦੌਰਾਨ 50 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮੌਤਾਂ ਦੀ ਕੁੱਲ ਸੰਖਿਆ 4,762 ਤੱਕ ਪਹੁੰਚ ਗਈ। ਇਕ ਹੋਰ 2,406 ਦੀ ਹਾਲਤ ਗੰਭੀਰ ਬਣੀ ਹੋਈ ਹੈ।ਮੰਤਰਾਲੇ ਨੇ ਇਹ ਵੀ ਕਿਹਾ ਕਿ 56.78 ਫੀਸਦੀ ਮਰੀਜ਼ ਬੀਮਾਰੀ ਤੋਂ ਠੀਕ ਹੋ ਗਏ ਹਨ ਜਦੋਂ ਕਿ ਹਾਲੇ ਵੀ ਪੀੜਤ 43.21 ਫੀਸਦੀ ਹਨ। ਪਿਛਲੇ 24 ਘੰਟਿਆਂ ਵਿਚ ਕੁੱਲ 22,271 ਟੈਸਟਾਂ ਸਮੇਤ ਕੁੱਲ 1,420,623 ਟੈਸਟ ਕੀਤੇ ਗਏ ਹਨ।