ਪਾਕਿ ‘ਚ ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀ ਲਾਪਤਾ

0
106

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਦੋ ਭਾਰਤੀ ਅਧਿਕਾਰੀਆਂ ਦੇ ਲਾਪਤਾ ਹੋਣ ਦੀ ਖਬਰ ਹੈ। ਸੂਤਰਾਂ ਦਾ ਕਹਿਣਾ ਹੈਕਿ ਪਾਕਿਸਤਾਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਨਾਲ ਕੰਮ ਕਰਨ ਵਾਲੇ 2 ਅਧਿਕਾਰੀ ਪਿਛਲੇ ਦੋ ਘੰਟਿਆਂ ਤੋਂ ਲਾਪਤਾ ਹਨ। ਇਸ ਦੇ ਨਾਲ ਹੀ ਇਹ ਮਾਮਲਾ ਪਾਕਿਸਤਾਨ ਦੇ ਜ਼ਿੰਮੇਵਾਰ ਅਧਿਕਾਰੀਆਂ ਦੇ ਸਾਹਮਣੇ ਚੁੱਕਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੀ.ਆਈ.ਐੱਸ.ਐੱਫ. ਦੇ 2 ਡਰਾਈਵਰ ਡਿਊਟੀ ‘ਤੇ ਬਾਹਰ ਗਏ ਸਨ ਪਰ ਉਹ ਆਪਣੀ ਮੰਜ਼ਿਲ ਵਾਲੇ ਸਥਾਨ ਤੱਕ ਨਹੀਂ ਪਹੁੰਚੇ ਹਨ। ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਕਿਤੇ ਉਹਨਾਂ ਨੂੰ ਅਗਵਾ ਨਾ ਕਰ ਲਿਆ ਗਿਆ ਹੋਵੇ। ਡਰਾਈਵਰ ਦੀ ਤਲਾਸ਼ ਕੀਤੀ ਜਾ ਰਹੀ ਹੈ। ਨਾਲ ਹੀ ਪਾਕਿਸਤਾਨ ਸਰਕਾਰ ਨੂੰ ਗੁੰਮਸ਼ੁਦਗੀ ਦੇ ਬਾਰੇ ਵਿਚ ਦੱਸ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here