ਪਾਕਿ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਪਾਏ ਗਏ ਕੋਰੋਨਾ ਪਾਜ਼ੇਟਿਵ

0
906

 ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਉਹ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਹਨ ਅਤੇ ਆਇਸੋਲੇਸ਼ਨ ਵਿਚ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਨੇਤਾ ਨੇ ਟਵਿੱਟਰ ‘ਤੇ ਲਿੱਖਿਆ ਕਿ ਅੱਜ ਸ਼ਾਮ ਉਨ੍ਹਾਂ ਨੂੰ ਹਲਕਾ ਬੁਖਾਰ ਮਹਿਸੂਸ ਹੋਇਆ ਅਤੇ ਤੱਤਕਾਲ ਆਇਸੋਲੇਸ਼ਨ ਵਿਚ ਚੱਲੇ ਗਏ। ਪਾਕਿਸਤਾਨ ਵਿਚ ਕੋਰੋਨਾਵਾਇਰਸ ਦੇ ਮਾਮਲੇ 221,896 ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 4,551 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 113,623 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ।

ਉਨ੍ਹਾਂ ਨੇ ਟਵੀਟ ਕੀਤਾ ਕਿ ਮੇਰੇ ਕੋਵਿਡ-19 ਤੋਂ ਪ੍ਰਭਾਵਿਤ ਹੋਣ ਦਾ ਪਤਾ ਲੱਗਾ ਹੈ। ਅੱਲਾਹ ਦੇ ਸ਼ੁਕਰ ਨਾਲ ਮੈਂ ਮਜ਼ਬੂਤ ਅਤੇ ਊਰਜਾਵਾਨ ਮਹਿਸੂਸ ਕਰ ਰਿਹਾ ਹਾਂ। ਮੈਂ ਘਰ ਤੋਂ ਆਪਣਾ ਕੰਮ ਕਰਦਾ ਰਹਾਂਗਾ। ਕਿਰਪਾ ਮੇਰੇ ਲਈ ਦੁਆਵਾਂ ਕਰੋ। ਉਥੇ, ਕੋਵਿਡ-19 ਦੇ ਵੱਧਦੇ ਮਾਮਲਿਆਂ ਨਾਲ ਨਜਿੱਠਣ ਵਿਚ ਲੱਗੇ ਪਾਕਿਸਤਾਨ ਨੂੰ ਅਮਰੀਕਾ ਨੇ 30 ਲੱਖ ਡਾਲਰ ਮੁੱਲ ਦੇ 100 ਵੈਂਟੀਲੇਟਰ ਦਿੱਤੇ ਹਨ।

ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਨਾਲ 78 ਲੋਕਾਂ ਹੋਰ ਦੀ ਜਾਨ ਜਾਣ ਤੋਂ ਬਾਅਦ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 4,551 ਹੋ ਗਈ ਹੈ। ਸਿਹਤ ਕਰਮੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਵਿਚ ਹੁਣ ਤੱਕ ਕੋਰੋਨਾਵਾਇਰਸ ਦੇ 113,623 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਪਹਿਲੀ ਵਾਰ ਠੀਕ ਹੋਏ ਲੋਕਾਂ ਦੀ ਗਿਣਤੀ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਤੋਂ ਜ਼ਿਆਦਾ ਹੈ।

LEAVE A REPLY

Please enter your comment!
Please enter your name here