ਸਥਾਨਕ ਸ਼ਹਿਰ ਨੇੜਲੇ ਪਿੰਡ ਝਨੇੜੀ ਦੇ ਵਸਨੀਕ ਇਕ ਪੁਲਸ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਹਸਪਤਾਲ ਦੇ ਐੱਸ.ਐੱਮ.ਓ. ਡਾਕਟਰ ਪਰਵੀਨ ਗਰਗ ਨੇ ਦੱਸਿਆ ਕਿ ਪਿੰਡ ਝਨੇੜੀ ਦੇ ਵਸਨੀਕ ਪੁਲਸ ਕਰਮਚਾਰੀ ਗੁਰਮੀਤ ਸਿੰਘ (30) ਜਿਸ ਵਲੋਂ ਸੰਗਰੂਰ ਵਿਖੇ ਜਾਂਚ ਲਈ ਨਮੂਨੇ ਦਿੱਤੇ ਸਨ, ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਉਕਤ ਨੂੰ ਇਲਾਜ ਲਈ ਕੋਵਿਡ-19 ਕੇਅਰ ਸੈਂਟਰ ਘਾਬਦਾਂ ਵਿਖੇ ਭੇਜ ਦਿੱਤਾ ਹੈ ਅਤੇ ਇਸ ਦੇ ਬਾਕੀ ਪਰਿਵਾਰਕ ਮੈਂਬਰਾਂ ਦੇ ਵੀ ਜਾਂਚ ਲਈ ਨਮੂਨੇ ਲਏ ਜਾਣਗੇ ਅਤੇ ਇਸ ਦੇ ਸੰਪਰਕ ‘ਚ ਆਉਣ ਵਾਲੇ ਹੋਰ ਵਿਕਅਤੀਆਂ ਦੀ ਵੀ ਟ੍ਰੇਸਿੰਗ ਕੀਤੀ ਜਾਵੇਗੀ।