ਪੀ. ਐੱਮ. ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਫੋਨ ‘ਤੇ ਕੀਤੀ ਗੱਲਬਾਤ

0
355

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰੀ ਸੰਵਿਧਾਨ ਵਿਚ ਸੋਧ ‘ਤੇ ਸਫਲ ਵੋਟਿੰਗ ਲਈ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਵੀਰਵਾਰ ਨੂੰ ਵਧਾਈ ਦਿੱਤੀ ਹੈ। 
ਰੂਸੀ ਰਾਸ਼ਟਰਪਤੀ ਭਵਨ ਕ੍ਰੇਮਲਿਨ ਵਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਕਿ ਦੋਵੇਂ ਨੇਤਾਵਾਂ ਨੇ ਫੋਨ ‘ਤੇ ਗੱਲ ਕੀਤੀ।ਕ੍ਰੇਮਲਿਨ ਮੁਤਾਬਕ ਪੁਤਿਨ ਅਤੇ ਮੋਦੀ ਨੇ ਦੋਹਾਂ ਦੇਸ਼ਾਂ ਵਿਚਕਾਰ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੋਹਰਾਈ, ਜਿਸ ਵਿਚ ਕੌਮਾਂਤਰੀ ਸੰਗਠਨ ਵੀ ਸ਼ਾਮਲ ਹਨ। 
ਦੋਹਾਂ ਨੇਤਾਵਾਂ ਵਿਚਕਾਰ ਕੋਰੋਨਾ ਵਾਇਰਸ ਨਾਲ ਨਜਿੱਠਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਚਰਚਾ ਹੋਈ। ਕ੍ਰੇਮਲਿਨ ਦੇ ਬੁਲਾਰੇ ਨੇ ਕਿਹਾ ਕਿ ਤਜਾਕਿਸਤਾਨ, ਅਜਰਬੈਜਾਨ, ਕਜਾਕਸਤਾਨ ਅਤੇ ਉਜਬੇਕਿਸਤਾਨ ਦੇ ਨੇਤਾਵਾਂ ਨੇ ਵੀ ਪੁਤਿਨ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਕੋਰੋਨਾ ਨੂੰ ਲੈ ਕੇ ਵੀ ਚਰਚਾ ਕੀਤੀ ਗਈ।

LEAVE A REPLY

Please enter your comment!
Please enter your name here